ਗੁਜਰਾਤ ਦੇ ਵਲਸਾਡ ਜ਼ਿਲ੍ਹੇ ਦੇ ਕੁੰਭਘਾਟ ਇਲਾਕੇ ਵਿੱਚ ਸ਼ੁੱਕਰਵਾਰ ਨੂੰ ਵਾਪਰੇ ਇੱਕ ਭਿਆਨਕ ਹਾਦਸੇ ਵਿੱਚ ਇੱਕ ਤੇਜ਼ ਰਫ਼ਤਾਰ ਵੈਨ ਇੱਕ ਟਰੱਕ ਨਾਲ ਟਕਰਾ ਗਈ। ਇਸ ਸੜਕ ਹਾਦਸੇ ਵਿੱਚ ਜਿੱਥੇ ਸੱਤ ਲੋਕਾਂ ਦੀ ਮੌਤ ਹੋ ਗਈ, ਉੱਥੇ ਹੀ ਦੋ ਲੋਕ ਜ਼ਖ਼ਮੀ ਵੀ ਹੋਏ।ਪੁਲਿਸ ਨੇ ਦੱਸਿਆ ਕਿ ਹਾਦਸਾ ਸ਼ੁੱਕਰਵਾਰ ਦੁਪਹਿਰ ਨੂੰ ਕਪਰਾਡਾ-ਨਾਨਾਪੋਂਡਾ ਘਾਟ ਰੋਡ ‘ਤੇ ਉਸ ਸਮੇਂ ਵਾਪਰਿਆ ਜਦੋਂ ਵੈਨ ਇੱਕ ਤੇਜ਼ ਮੋੜ ਦੇ ਨੇੜੇ ਇੱਕ ਖੜ੍ਹੇ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਵੈਨ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ। ਸਾਰੇ ਮ੍ਰਿਤਕ ਇੱਕੋ ਪਰਿਵਾਰ ਦੇ ਸਨ ਅਤੇ ਇੱਕ ਵਿਆਹ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਨ।ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਵੈਨ ਵਿੱਚ ਸਵਾਰ ਪੰਜ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਦੋ ਹੋਰਾਂ ਨੂੰ ਗੰਭੀਰ ਹਾਲਤ ਵਿੱਚ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਵੀ ਬਾਅਦ ਵਿੱਚ ਮੌਤ ਹੋ ਗਈ।
Total Views: 41 ,
Real Estate



















