ਅੰਮ੍ਰਿਤਸਰ ਦੇ ਰਈਆ ਪੁਲਿਸ ਚੌਕੀ ਨੇੜੇ ਆਈ.ਈ.ਡੀ. (ਇੰਪਰੋਵਾਈਜ਼ਡ ਐਕਸਪਲੋਸਿਵ ਡਿਵਾਈਸ) ਬਰਾਮਦ ਹੋਇਆ ਹੈ। ਸੁਰੱਖਿਆ ਬਲਾਂ ਨੇ ਸਮੇਂ ਸਿਰ ਕਾਰਵਾਈ ਕਰਦਿਆਂ ਪੁਲਿਸ ਚੌਕੀ ਨੂੰ ਬੰਬ ਨਾਲ ਉਡਾਉਣ ਦੀ ਇਸ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।ਆਈ.ਈ.ਡੀ. ਮਿਲਣ ਤੋਂ ਤੁਰੰਤ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਸੀਲ ਕਰ ਦਿੱਤਾ ਅਤੇ ਬੰਬ ਨਿਰੋਧਕ ਦਸਤੇ ਨੂੰ ਬੁਲਾਇਆ ਗਿਆ। ਪੁਲਿਸ ਅਧਿਕਾਰੀਆਂ ਨੇ ਇਸ ਸਾਜ਼ਿਸ਼ ਪਿਛੇ ਸ਼ਾਮਿਲ ਅਣ-ਪਛਾਤੇ ਵਿਅਕਤੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਵੱਡੇ ਪੱਧਰ ‘ਤੇ ਜਾਂਚ ਮੁਹਿੰਮ ਸ਼ੁਰੂ ਕਰ ਦਿੱਤੀ ਹੈ।
Total Views: 117 ,
Real Estate

















