ਸਰਕਾਰ ਵਿਆਹ ਦੇ ਰਜਿਸਟ੍ਰੇਸ਼ਨ ਲਈ ਮਾਪਿਆਂ ਦੀ ਸਹਿਮਤੀ ਜ਼ਰੂਰੀ ਦਾ ਬਿੱਲ ਲਿਆਉਣ ਦੀ ਤਿਆਰੀ ’ਚ

ਗੁਜਰਾਤ ਵਿਧਾਨ ਸਭਾ ਵਿੱਚ ਗੁਜਰਾਤ ਦੇ ਉਪ ਮੁੱਖ ਮੰਤਰੀ ਹਰਸ਼ ਸੰਘਵੀ ਨੇ ਵਿਆਹ ਰਜਿਸਟ੍ਰੇਸ਼ਨ ਕਾਨੂੰਨ ਸਬੰਧੀ ਇੱਕ ਘੋਸ਼ਣਾ ਕੀਤੀ ਹੈ, ਜਿਸਦੇ ਮੁਤਾਬਕ ਗੁਜਰਾਤ ਸਰਕਾਰ ‘ਗੁਜਰਾਤ ਵਿਆਹ ਰਜਿਸਟ੍ਰੇਸ਼ਨ ਐਕਟ 2006’ ਵਿੱਚ ਸੋਧ ਕਰਨ ਜਾ ਰਹੀ ਹੈ।ਘੋਸ਼ਣਾ ਅਨੁਸਾਰ, ਹੁਣ ਵਿਆਹ ਰਜਿਸਟ੍ਰੇਸ਼ਨ ਦੌਰਾਨ ਮਾਤਾ-ਪਿਤਾ ਨੂੰ ਸੂਚਿਤ ਕੀਤਾ ਜਾਵੇਗਾ ਅਤੇ ਇਸ ਦੇ ਲਈ ਇੱਕ ਵੱਖਰਾ ਪੋਰਟਲ ਵੀ ਬਣਾਇਆ ਜਾਵੇਗਾ।ਸੂਬੇ ਦੇ ਨਾਗਰਿਕਾਂ ਤੋਂ ਇਨ੍ਹਾਂ ਨਵੇਂ ਨਿਯਮਾਂ ਸਬੰਧੀ ਅਗਲੇ 30 ਦਿਨਾਂ ਤੱਕ ਇਤਰਾਜ਼ ਅਤੇ ਸੁਝਾਅ ਮੰਗੇ ਗਏ ਹਨ। ਇਸ ਤੋਂ ਬਾਅਦ ਇੱਕ ਕਮੇਟੀ ਬਣਾਈ ਜਾਵੇਗੀ ਜੋ ਸੰਵਿਧਾਨਕ ਹੱਦਾਂ ਦੇ ਅੰਦਰ ਉਚਿਤ ਸੁਝਾਵਾਂ ‘ਤੇ ਵਿਚਾਰ ਕਰਦੇ ਹੋਏ ਇਨ੍ਹਾਂ ਨੂੰ ਲਾਗੂ ਕਰੇਗੀ।ਵਿਆਹ ਰਜਿਸਟ੍ਰੇਸ਼ਨ ਵਿੱਚ ਕਥਿਤ ‘ਧੋਖਾਧੜੀ’ ਨੂੰ ਰੋਕਣ ਲਈ ਲਿਆਂਦੀਆਂ ਗਈਆਂ ਇਨ੍ਹਾਂ ਸੋਧਾਂ ਬਾਰੇ ਸੂਬੇ ਦੇ ਉਪ ਮੁੱਖ ਮੰਤਰੀ ਨੇ ਸਦਨ ਵਿੱਚ ਕਿਹਾ, “ਸੂਬੇ ਵਿੱਚ ਵਿਆਹ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਕੁਝ ‘ਖਾਮੀਆਂ’ ਕਰਕੇ ਇਸਦੀ ‘ਦੁਰਵਰਤੋਂ’ ਕੀਤੀ ਜਾ ਰਹੀ ਹੈ।”

Total Views: 35 ,
Real Estate