ਸੁਖਪਾਲ ਖਹਿਰਾ ਦੇ ਘਰ ਦਾ ਇਕ ਹਿੱਸਾ ਢਾਹਿਆ

ਭੁਲੱਥ ਦੇ ਰਾਮਗੜ੍ਹ ਵਿਚ ਪੰਜਾਬ ਪੁਲੀਸ ਦੀ ਟੀਮ ਤੇ ਹੋਰ ਅਮਲੇ ਨੇ ਅੱਜ ਵਿਧਾਇਕ ਸੁਖਪਾਲ ਖਹਿਰਾ ਦੇ ਘਰ ਦਾ ਇਕ ਹਿੱਸਾ ਢਾਹ ਦਿੱਤਾ। ਇਸ ਦੌਰਾਨ ਵੱਡੀ ਗਿਣਤੀ ਵਿਚ ਖਹਿਰਾ ਸਮਰਥਕ ਇਕੱਠੇ ਹੋ ਗਏ। ਇਸ ਮੌਕੇ ਸੁਖਪਾਲ ਖਹਿਰਾ ਜੇਸੀਬੀ ਮਸ਼ੀਨ ਅੱਗੇ ਬੈਠ ਗਏ ਤੇ ਪੰਜਾਬ ਸਰਕਾਰ ਤੇ ਪੁਲੀਸ ਖ਼ਿਲਾਫ਼ ਧਰਨਾ ਸ਼ੁਰੂ ਕੀਤਾ। ਦੂਜੇ ਪਾਸੇ ਪੁਲੀਸ ਦੇ ਅਧਿਕਾਰੀ ਵੀ ਮੌਕੇ ’ਤੇ ਪੁੱਜ ਗਏ। ਦੱਸਣਾ ਬਣਦਾ ਹੈ ਕਿ ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਖ਼ਿਲਾਫ਼ ਉਨ੍ਹਾਂ ਦੀਆਂ ਨੀਤੀਆਂ ਬਾਰੇ ਸੋਸ਼ਲ ਮੀਡੀਆ ’ਤੇ ਹੋਰ ਥਾਵਾਂ ’ਤੇ ਮੋਰਚਾ ਖੋਲ੍ਹਿਆ ਹੋਇਆ ਹੈ।ਦੂਜੇ ਪਾਸੇ ਪ੍ਰਸ਼ਾਸਨਿਕ ਸੂਤਰਾਂ ਨੇ ਇਸ ਕਾਰਵਾਈ ਬਾਰੇ ਸਪੱਸ਼ਟ ਕਰਦਿਆਂ ਕਿਹਾ ਕਿ ਉਹ ਸਿਰਫ਼ ਉਨ੍ਹਾਂ ਢਾਂਚਿਆਂ ਨੂੰ ਹੀ ਢਾਹ ਰਹੇ ਹਨ ਜੋ ਨਿਯਮਾਂ ਅਨੁਸਾਰ ਗੈਰ-ਕਾਨੂੰਨੀ ਹਨ। ਅਧਿਕਾਰੀਆਂ ਦਾ ਦਾਅਵਾ ਹੈ ਕਿ ਇਹ ਸਾਰੀ ਪ੍ਰਕਿਰਿਆ ਕਾਨੂੰਨੀ ਨਿਯਮਾਂ ਦੀ ਪਾਲਣਾ ਕਰਦੇ ਹੋਏ ਅਮਲ ਵਿੱਚ ਲਿਆਂਦੀ ਗਈ ਹੈ। ਦੂਜੇ ਪਾਸੇ ਸੁਖਪਾਲ ਖਹਿਰਾ ਨੇ ਇਸ ਕਾਰਵਾਈ ਨੂੰ ਪੂਰੀ ਤਰ੍ਹਾਂ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਹੈ।

Total Views: 3 ,
Real Estate