ਕੇਂਦਰ ਸਰਕਾਰ ਨੇ ਕੇਰਲ ਰਾਜ ਦਾ ਨਾਮ ਬਦਲਿਆ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਮੰਗਲਵਾਰ ਨੂੰ ਹੋਈ ਕੇਂਦਰੀ ਮੰਤਰੀ ਮੰਡਲ (Union Cabinet) ਦੀ ਮੀਟਿੰਗ ਵਿੱਚ ਇੱਕ ਇਤਿਹਾਸਕ ਫੈਸਲਾ ਲਿਆ ਗਿਆ ਹੈ। ਕੇਂਦਰ ਸਰਕਾਰ ਨੇ ਕੇਰਲ ਰਾਜ ਦਾ ਨਾਮ ਬਦਲ ਕੇ ‘ਕੇਰਲਮ’ (Keralam) ਕਰਨ ਦੇ ਪ੍ਰਸਤਾਵ ਨੂੰ ਅਧਿਕਾਰਤ ਤੌਰ ‘ਤੇ ਮਨਜ਼ੂਰੀ ਦੇ ਦਿੱਤੀ ਹੈ। ਇਸ ਫੈਸਲੇ ਦਾ ਐਲਾਨ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ।ਕੇਰਲ ਵਿਧਾਨ ਸਭਾ ਨੇ ਜੂਨ 2024 ਵਿੱਚ ਸਰਬਸੰਮਤੀ ਨਾਲ ਇੱਕ ਮਤਾ ਪਾਸ ਕਰਕੇ ਕੇਂਦਰ ਨੂੰ ਅਪੀਲ ਕੀਤੀ ਸੀ ਕਿ ਸੰਵਿਧਾਨ ਦੀ ਪਹਿਲੀ ਅਨੁਸੂਚੀ ਵਿੱਚ ਸੋਧ ਕਰਕੇ ਰਾਜ ਦਾ ਨਾਮ ‘ਕੇਰਲਮ’ ਕੀਤਾ ਜਾਵੇ, ਕਿਉਂਕਿ ਮਲਿਆਲਮ ਭਾਸ਼ਾ ਵਿੱਚ ਰਾਜ ਨੂੰ ‘ਕੇਰਲਮ’ ਹੀ ਕਿਹਾ ਜਾਂਦਾ ਹੈ।

Total Views: 4 ,
Real Estate