ਪ੍ਰਧਾਨ ਮੰਤਰੀ ਕਾਰਨੀ ਦੀ ਭਾਰਤ ਫੇਰੀ ਤੋਂ ਪਹਿਲਾਂ ਤਹੱਵੁਰ ਰਾਣਾ ਦੀ ਕੇਨੇਡੀਅਨ ਨਾਗਰਿਕਤਾ ਰੱਦ ਕਰਨ ਦੀ ਤਿਆਰੀ

ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਆਗਾਮੀ ਭਾਰਤ ਫੇਰੀ ਤੋਂ ਪਹਿਲਾਂ ਉਥੋਂ ਦੀ ਸਰਕਾਰ ਨੇ 2008 ਮੁੰਬਈ ਦਹਿਸ਼ਤੀ ਹਮਲੇ ’ਚ ਅਹਿਮ ਭੂਮਿਕਾ ਨਿਭਾਉਣ ਵਾਲੇ ਤਹੱਵੁਰ ਰਾਣਾ ਦੀ ਨਾਗਰਿਕਤਾ ਵਾਪਸ ਲੈਣ ਲਈ ਤਿਆਰੀ ਵਿੱਢ ਦਿੱਤੀ ਹੈ। ਪਾਕਿਸਤਾਨ ਵਿੱਚ ਜਨਮੇ ਤਹੱਵੁਰ ਰਾਣਾ ਕੋਲ ਕੈਨੇਡੀਅਨ ਨਾਗਰਿਕਤਾ ਹੈ। ਰਾਣਾ (64) ਮੁੰਬਈ ਦਹਿਸ਼ਤੀ ਹਮਲੇ ਦੇ ਮੁੱਖ ਸਾਜ਼ਿਸ਼ਘਾੜਿਆਂ ’ਚੋਂ ਇੱਕ ਅਤੇ ਅਮਰੀਕੀ ਨਾਗਰਿਕ ਡੇਵਿਡ ਕੋਲਮਨ ਹੈਡਲੀ ਦਾ ਨੇੜਲਾ ਸਾਥੀ ਹੈ। ਗਲੋਬਲ ਨਿਊਜ਼ ਵੱਲੋਂ ਹਾਸਲ ਕੀਤੇ ਦਸਤਾਵੇਜ਼ਾਂ ਮੁਤਾਬਕ ਇਮੀਗ੍ਰੇਸ਼ਨ ਨੇ ਰਾਣਾ ਨੂੰ ਉਸ ਦੀ ਕੈਨੇਡੀਅਨ ਨਾਗਰਿਕਤਾ ਰੱਦ ਕੀਤੇ ਜਾਣ ਸਬੰਧੀ ਸੂਚਿਤ ਕਰ ਦਿੱਤਾ ਹੈ। ਰਾਣਾ ਨੂੰ 2001 ਵਿੱਚ ਕੈਨੇਡੀਅਨ ਸਿਟੀਜ਼ਨਸ਼ਿਪ ਮਿਲੀ ਸੀ। ਉਸ ਨੇ 1997 ਵਿੱਚ ਕੈਨੇਡਾ ਪਰਵਾਸ ਕੀਤਾ ਸੀ ਤੇ ਮਗਰੋਂ ਉਸ ਨੂੰ ਡੈਨਿਸ਼ ਅਖ਼ਬਾਰ ਦੇ ਸਟਾਫ ’ਤੇ ਹਮਲੇ ਦੀ ਯੋਜਨਾ ਘੜਨ ਲਈ ਦੋਸ਼ੀ ਠਹਿਰਾਇਆ ਗਿਆ ਸੀ। ਰਾਣਾ, ਜੋ 26/11 ਹਮਲੇ ਦਾ ਮਾਸਟਰਮਾਈਂਡ ਸੀ, ਨੂੰ ਅਪਰੈਲ 2025 ਵਿੱਚ ਅਮਰੀਕਾ ਤੋਂ ਭਾਰਤ ਦੇ ਹਵਾਲੇ ਕੀਤਾ ਗਿਆ ਸੀ। ਨਵੀਂ ਦਿੱਲੀ ਪੁੱਜਦੇ ਹੀ ਕੌਮੀ ਜਾਂਚ ਏਜੰਸੀ (ਐੱਨ ਆਈ ਏ) ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ।

Total Views: 3 ,
Real Estate