ਸੰਗਰੂਰ ਜ਼ਿਲ੍ਹੇ ਦੇ ਪਿੰਡ ਮਹਿਲਾਂ ਚੌਕ ਦਾ ਜਵਾਨ ਗੁਰਪ੍ਰੀਤ ਸਿੰਘ ਮਨੀਪੁਰ ਵਿਚ ਮੁਕਾਬਲੇ ਦੌਰਾਨ ਸ਼ਹੀਦ ਹੋ ਗਿਆ ਹੈ।ਗੁਰਪ੍ਰੀਤ ਸਿੰਘ ਦੇ ਪਰਿਵਾਰ ਵਿੱਚ ਪਤਨੀ, ਪੁੱਤਰ ਅਤੇ ਧੀ ਹਨ। ਉਹ ਪਿਛਲੇ 21 ਸਾਲਾਂ ਤੋਂ ਭਾਰਤੀ ਫ਼ੌਜ ਵਿਚ ਸੇਵਾ ਨਿਭਾਅ ਰਿਹਾ ਸੀ। ਫੌਜ, ਅਸਾਮ ਰਾਈਫਲਜ਼ ਅਤੇ ਮਨੀਪੁਰ ਪੁਲਿਸ ਨੇ 15 ਫਰਵਰੀ ਨੂੰ ਅੱਤਵਾਦੀਆਂ ਵਿਰੁੱਧ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਸੀ। ਇਸ ਕਾਰਵਾਈ ਦੌਰਾਨ ਅੱਤਵਾਦੀਆਂ ਨਾਲ ਮੁਕਾਬਲੇ ਵਿੱਚ ਗੁਰਪ੍ਰੀਤ ਸਿੰਘ ਨੂੰ ਗੋਲੀ ਲੱਗ ਗਈ।Total Views: 34 ,
Real Estate
















