ਵਾਰ-ਵਾਰ ਉਲੰਘਣਾ ਕਰਨ ਵਾਲਿਆਂ ਦੇ ਲਾਇਸੈਂਸ ਰੱਦ ਹੋਣਗੇ,ਨਵੀਂ ਡਰਾਈਵਿੰਗ ਲਾਇਸੈਂਸ ਪ੍ਰਣਾਲੀ ਛੇਤੀ

ਸਰਕਾਰ ਸੜਕ ਹਾਦਸਿਆਂ ਨੂੰ ਰੋਕਣ ਅਤੇ ਜ਼ਿੰਮੇਵਾਰ ਡਰਾਈਵਿੰਗ ਨੂੰ ਉਤਸ਼ਾਹਿਤ ਕਰਨ ਲਈ ‘ਗ੍ਰੇਡ’ ਆਧਾਰਿਤ ਡਰਾਈਵਿੰਗ ਲਾਇਸੈਂਸ ਪ੍ਰਣਾਲੀ ਸ਼ੁਰੂ ਕਰਨ ਦੀ ਯੋਜਨਾ ਉਲੀਕ ਰਹੀ ਹੈ। ਇਸ ਤਹਿਤ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ’ਤੇ ਅੰਕ ਕੱਟੇ ਜਾਣਗੇ ਅਤੇ ਗੰਭੀਰ ਜਾਂ ਵਾਰ-ਵਾਰ ਉਲੰਘਣਾ ਦੀ ਸਥਿਤੀ ’ਚ ਲਾਇਸੈਂਸ ਮੁਅੱਤਲ ਜਾਂ ਰੱਦ ਕੀਤਾ ਜਾ ਸਕੇਗਾ।ਕੇਂਦਰੀ ਸੜਕ ਆਵਾਜਾਈ ਅਤੇ ਸ਼ਾਹਰਾਹ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਦੇਸ਼ ਵਿੱਚ ਹਰ ਸਾਲ ਲਗਭਗ 1.8 ਲੱਖ ਲੋਕਾਂ ਦੀ ਮੌਤ ਗੱਡੀ ਚਲਾਉਣ ਸਮੇਂ ਮੋਬਾਈਲ ਫੋਨ ਦੀ ਵਰਤੋਂ, ਤੇਜ਼ ਰਫ਼ਤਾਰ, ਗਲਤ ਦਿਸ਼ਾ ’ਚ ਜਾਣ ਜਾਂ ਸ਼ਰਾਬ ਪੀ ਕੇ ਗੱਡੀ ਚਲਾਉਣ ਵਰਗੇ ਕਾਰਨਾਂ ਕਰ ਕੇ ਹੁੰਦੀ ਹੈ। ਕੌਮੀ ਰਾਜਧਾਨੀ ਵਿੱਚ ਸੀ ਆਈ ਆਈ ਵੱਲੋਂ ਕਰਵਾਏ ਕੌਮੀ ਸੜਕ ਸੁਰੱਖਿਆ ਸੰਮੇਲਨ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਲੋਕਾਂ ਦੀ ਜ਼ਿੰਦਗੀ ਬਹੁਤ ਕੀਮਤੀ ਹੈ ਅਤੇ ਸਰਕਾਰ ਸੜਕ ਸੁਰੱਖਿਆ ਲਈ ਕਈ ਕਦਮ ਚੁੱਕ ਰਹੀ ਹੈ। ਸਰਕਾਰ ਪਹਿਲਾਂ ਹੀ ਆਵਾਜਾਈ ਨਿਯਮਾਂ ਦੀ ਉਲੰਘਣਾ ’ਤੇ ਜੁਰਮਾਨਾ ਵਧਾ ਚੁੱਕੀ ਹੈ ਪਰ ਪ੍ਰਭਾਵਸ਼ਾਲੀ ਢੰਗ ਨਾਲ ਨਿਯਮਾਂ ਨੂੰ ਲਾਗੂ ਕਰਨਾ ਸਭ ਤੋਂ ਵੱਡੀ ਚੁਣੌਤੀ ਹੈ। ਮੰਤਰੀ ਨੇ ਦੱਸਿਆ ਕਿ ਆਵਾਜਾਈ ਨਿਯਮਾਂ ਦੀ ਉਲੰਘਣਾ ’ਤੇ ਕੁੱਝ ਅੰਕ ਕੱਟੇ ਜਾਣਗੇ। ਜੇ ਸਾਰੇ ਅੰਕ ਕੱਟੇ ਜਾਂਦੇ ਹਨ ਤਾਂ ਲਾਇਸੈਂਸ ਛੇ ਮਹੀਨਿਆਂ ਲਈ ਮੁਅੱਤਲ ਜਾਂ ਅਪਰਾਧ ਦੁਹਰਾਉਣ ’ਤੇ ਰੱਦ ਵੀ ਕੀਤਾ ਜਾ ਸਕਦਾ ਹੈ।’’ ਇਹ ਯੋਜਨਾ ਜਲਦੀ ਸ਼ੁਰੂ ਕੀਤੀ ਜਾਵੇਗੀ।

Total Views: 20 ,
Real Estate