ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਜ਼ਿਲ੍ਹੇ ਦੇ ਸਰਹੱਦੀ ਖੇਤਰ ਵਿੱਚ ਦੋ ਵਰਦੀਧਾਰੀ ਕਰਮਚਾਰੀਆਂ ਦੀ ਹੋਈ ਹੱਤਿਆ ਦੇ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇੱਕ ਵਿਸਤ੍ਰਿਤ ਪੱਤਰ ਲਿਖਿਆ ਹੈ। ਰੰਧਾਵਾ ਨੇ ਇਸ ਘਟਨਾ ਨੂੰ ਬੇਹੱਦ ਗੰਭੀਰ ਦੱਸਦਿਆਂ ਕੇਂਦਰੀ ਦਖ਼ਲਅੰਦਾਜ਼ੀ ਦੀ ਮੰਗ ਕੀਤੀ ਹੈ।ਰੰਧਾਵਾ ਨੇ ਇਸ ਕਤਲ ਕਾਂਡ ਦੀ ਜਾਂਚ ਕਿਸੇ ਕੇਂਦਰੀ ਏਜੰਸੀ (ਜਿਵੇਂ NIA ਜਾਂ CBI) ਤੋਂ ਕਰਵਾਉਣ ਦੀ ਮੰਗ ਕੀਤੀ ਹੈ ਤਾਂ ਜੋ ਨਿਰਪੱਖ ਅਤੇ ਸਮੇਂ ਸਿਰ ਸੱਚਾਈ ਸਾਹਮਣੇ ਆ ਸਕੇ। ਪੱਤਰ ਵਿੱਚ ਸਰਹੱਦੀ ਸੁਰੱਖਿਆ ਪ੍ਰਬੰਧਾਂ ਦੀ ਉੱਚ-ਪੱਧਰੀ ਸਮੀਖਿਆ ਕਰਨ ਅਤੇ ਦੋਸ਼ੀਆਂ ਦੀ ਜਵਾਬਦੇਹੀ ਤੈਅ ਕਰਨ ਦੀ ਬੇਨਤੀ ਕੀਤੀ ਗਈ ਹੈ।ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸ਼ਹੀਦ ਕਰਮਚਾਰੀਆਂ ਨੂੰ ਨਿਆਂ ਦਿਵਾਉਣਾ ਅਤੇ ਸਰਹੱਦੀ ਖੇਤਰ ਵਿੱਚ ਜਨਤਾ ਦਾ ਵਿਸ਼ਵਾਸ ਬਹਾਲ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਅਨੁਸਾਰ ਸਰਹੱਦੀ ਪੋਸਟ ‘ਤੇ ਵਰਦੀਧਾਰੀ ਜਵਾਨਾਂ ਦਾ ਕਤਲ ਹੋਣਾ ਰਾਸ਼ਟਰੀ ਸੁਰੱਖਿਆ ਅਤੇ ਸਥਾਨਕ ਕਾਨੂੰਨ ਵਿਵਸਥਾ ‘ਤੇ ਵੱਡੇ ਸਵਾਲ ਖੜ੍ਹੇ ਕਰਦਾ ਹੈ।
ਗੁਰਦਾਸਪੁਰ ਕਤਲ ਕਾਂਡ ਦੀ ਕੇਂਦਰੀ ਜਾਂਚ ਦੀ ਮੰਗ
Total Views: 48 ,
Real Estate



















