ਫੈਕਟਰੀ ਵਿੱਚ ਧਮਾਕਾ: 20 ਲੋਕਾਂ ਦੀ ਮੌਤ

ਆਂਧਰਾ ਪ੍ਰਦੇਸ਼ ਦੇ ਕਾਕੀਨਾਡਾ ਜ਼ਿਲ੍ਹੇ ਦੇ ਵੇਟਲਾਪਾਲੇਮ ਪਿੰਡ ਵਿੱਚ ਇੱਕ ਪਟਾਕਾ ਯੂਨਿਟ ਵਿੱਚ ਜ਼ਬਰਦਸਤ ਧਮਾਕਾ ਹੋਇਆ ਜਿਸ ਕਾਰਨ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ। ਸੂਬੇ ਦੀ ਗ੍ਰਹਿ ਮੰਤਰੀ ਵੰਗਾਲਾਪੁੜੀ ਅਨੀਤਾ ਨੇ ਇਸ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖ਼ਦਸ਼ਾ ਹੈ ਅਤੇ ਕਈ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐਨ. ਚੰਦਰਬਾਬੂ ਨਾਇਡੂ ਨੇ ਇਸ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਰਾਹੀਂ ਕਿਹਾ ਕਿ ਇਸ ਹਾਦਸੇ ਵਿੱਚ ਕਈ ਕੀਮਤੀ ਜਾਨਾਂ ਜਾਣ ਨਾਲ ਉਨ੍ਹਾਂ ਨੂੰ ਬਹੁਤ ਦੁੱਖ ਪਹੁੰਚਿਆ ਹੈ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਪੀੜਤਾਂ ਦੀ ਤੁਰੰਤ ਮਦਦ ਕਰਨ ਦੇ ਨਿਰਦੇਸ਼ ਦਿੱਤੇ ਹਨ ਅਤੇ ਸੀਨੀਅਰ ਅਧਿਕਾਰੀਆਂ ਤੇ ਮੰਤਰੀਆਂ ਨੂੰ ਘਟਨਾ ਵਾਲੀ ਥਾਂ ਦਾ ਦੌਰਾ ਕਰਨ ਲਈ ਕਿਹਾ ਹੈ।

Total Views: 25 ,
Real Estate