ਇਜ਼ਰਾਈਲ ਅਤੇ ਅਮਰੀਕਾ ਵੱਲੋਂ ਈਰਾਨੀ ਟਿਕਾਣਿਆਂ ਵਿਰੁੱਧ ਕੀਤੀ ਗਈ ਸਾਂਝੀ ਫੌਜੀ ਕਾਰਵਾਈ ਤੋਂ ਬਾਅਦ ਪੈਦਾ ਹੋਏ ਸੁਰੱਖਿਆ ਹਾਲਾਤਾਂ ਕਾਰਨ ਹਵਾਈ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ ਹਨ। ਏਅਰ ਇੰਡੀਆ ਨੇ ਯਾਤਰੀਆਂ ਅਤੇ ਚਾਲਕ ਦਲ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ 1 ਮਾਰਚ, 2026 ਨੂੰ ਹੋਣ ਵਾਲੀਆਂ ਆਪਣੀਆਂ ਕਈ ਲੰਬੀ ਦੂਰੀ ਦੀਆਂ ਅੰਤਰਰਾਸ਼ਟਰੀ ਉਡਾਣਾਂ ਰੱਦ ਕਰਨ ਦਾ ਐਲਾਨ ਕੀਤਾ ਹੈ। ਇਸ ਫੈਸਲੇ ਕਾਰਨ ਦਿੱਲੀ, ਮੁੰਬਈ ਅਤੇ ਅੰਮ੍ਰਿਤਸਰ ਤੋਂ ਲੰਡਨ, ਨਿਊਯਾਰਕ, ਸ਼ਿਕਾਗੋ, ਟੋਰਾਂਟੋ ਅਤੇ ਪੈਰਿਸ ਵਰਗੇ ਪ੍ਰਮੁੱਖ ਸ਼ਹਿਰਾਂ ਨੂੰ ਜਾਣ ਵਾਲੇ ਮੁਸਾਫਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
Total Views: 34 ,
Real Estate



















