ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (ਸੀਬੀਐਸਏ) ਨੇ ਵੱਡੀ ਕਾਰਵਾਈ ਕਰਦਿਆਂ ਦੋ ਪੰਜਾਬੀ ਨੌਜਵਾਨਾਂ ਨੂੰ ਕਰੋੜਾਂ ਦੀ ਕੋਕੀਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਸੀਬੀਐਸਏ ਨੇ ਸੰਯੁਕਤ ਰਾਜ ਅਮਰੀਕਾ ਤੋਂ ਬਲੂ ਵਾਟਰ ਬ੍ਰਿਜ ਪੋਰਟ ਆਫ਼ ਐਂਟਰੀ ‘ਤੇ ਇੱਕ ਵਪਾਰਕ ਟਰੱਕ ਤੋਂ ਵੱਡੀ ਮਾਤਰਾ ਵਿੱਚ ਕੋਕੀਨ ਬਰਾਮਦ ਕੀਤੀ। ਜਾਂਚ ਤੋਂ ਬਾਅਦ, ਸੀਬੀਐਸਏ ਨੇ ਪੰਜਾਬੀ ਮੂਲ ਦੇ ਦੋ ਨੌਜਵਾਨਾਂ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ। ਸੀਬੀਐਸਏ ਨੇ ਦੋ ਗ੍ਰਿਫ਼ਤਾਰ ਸਰਕਾਰਵੀਰ ਸਿੰਘ ਅਤੇ ਚਮਕੌਰ ਸਿੰਘ ਨੂੰ ਪੁੱਛਗਿੱਛ ਕਰਨ ਤੋਂ ਬਾਅਦ ਰਾਇਲ ਕੈਨੇਡੀਅਨ ਮਾਊਂਟੇਡ ਪੁਲਿਸ (ਆਰਸੀਐਮਪੀ) ਦੇ ਹਵਾਲੇ ਕਰ ਦਿੱਤਾ ਹੈ।
Total Views: 44 ,
Real Estate



















