ਹਰਪਾਲ ਚੀਮਾ ਦੇ ਹਲਕੇ ਵਿੱਚ 180 ਈਟੀਟੀ ਅਧਿਆਪਕ ਟੈਂਕੀਆਂ ਅਤੇ ਟਾਵਰਾਂ ਤੇ ਚੜ੍ਹੇ

180 ਈਟੀਟੀ ਅਧਿਆਪਕ ਦਿੜ੍ਹਬਾ ਹਲਕੇ ਦੀਆਂ ਟੈਂਕੀਆਂ ਅਤੇ ਟਾਵਰਾਂ ਤੇ ਚੜ੍ਹ ਗਏ। ਦਿਲਚਸਪ ਗੱਲ ਇਹ ਵੀ ਹੈ ਕਿ ਜਦੋਂ ਇਨ੍ਹਾਂ ਅਧਿਆਪਕਾਂ ਨੇ ਇੰਨ੍ਹਾਂ ਉੱਚੀਆਂ ਥਾਵਾਂ ਤੋਂ ਵਿੱਤ ਮੰਤਰੀ ਖਿਲਾਫ ਨਾਅਰੇਬਾਜੀ ਰਾਹੀਂ ਪ੍ਰਸ਼ਾਸ਼ਨ ਦੇ ਕੰਨਾਂ ਤੱਕ ਅਵਾਜ਼ ਪਹੰਚਾਈ ਤਾਂ ਉਦੋਂ ਹਰਪਾਲ ਚੀਮਾ ਪ੍ਰੈਸ ਕਾਨਫਰੰਸ ਕਰਕੇ ਵਿੱਤ ਵਿਭਾਗ ’ਚ ਕੀਤੀਆਂ ਆਪਣੀਆਂ ਪ੍ਰਾਪਤੀਆਂ ਦੇ ਸੋਹਲੇ ਗਾ ਰਹੇ ਸਨ। ਖੁਫੀਆ ਏਜੰਸੀਆਂ ਦੇ ਅੱਖੀਂ ਘੱਟਾ ਪਾਕੇ ਵਿਧਾਨ ਸਭਾ ਦੇ ਬਜਟ ਸੈਸ਼ਨ ਤੋਂ ਪਹਿਲਾਂ ਕੀਤੇ ਇਸ ਐਕਸ਼ਨ ਕਾਰਨ ਪ੍ਰਸ਼ਾਸ਼ਨ ਨੂੰ ਹੱਥਾਂ ਪੈਰਾਂ ਦੀ ਪਈ ਹੋਈ ਹੈ ਕਿ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਬਾਵਜੂਦ ਮਹਿਲਾ ਅਤੇ ਪੁਰਸ਼ ਅਧਿਆਪਕ ਇੱਥੋਂ ਤੱਕ ਕਿਸ ਤਰਾਂ ਪੁੱਜ ਗਏ।ਅਧਿਆਪਕਾਂ ਵੱਲੋਂ ਆਮ ਲੋਕਾਂ ਨੂੰ ਵਿੱਤ ਮੰਤਰੀ ਦੀ ਕਾਰਗੁਜ਼ਾਰੀ ਤੋਂ ਜਾਣੂੰ ਕਰਵਾਇਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਹਲਕੇ ਦਾ ਵਿਧਾਇਕ ਕਿਸ ਤਰਾਂ ਉਨ੍ਹਾਂ ਨਾਲ ਧੱਕੇਸ਼ਾਹੀਆਂ ’ਤੇ ਉੱਤਰ ਆਇਆ ਹੈ। ਅਧਿਆਪਕਾਂ ਨੇ ਕਿਹਾ ਕਿ ਜਦੋਂ ਮੁੱਖ ਮੰਤਰੀ ਉਨ੍ਹਾਂ ਦੀਆਂ ਮੰਗਾਂ ਨੂੰ ਹਰੀ ਝੰਡੀ ਦਿਖਾ ਚੁੱਕੇ ਹਨ ਤਾਂ ਸਮਝ ਨਹੀਂ ਆਉਂਦੀ ਕਿ ਵਿੱਤ ਮੰਤਰੀ ਵੱਲੋਂ ਕਿਸ ਗੱਲੋਂ ਲਾਰਿਆਂ ਨਾਲ ਡੰਗ ਟਪਾਇਆ ਜਾ ਰਿਹਾ ਹੈ।

Total Views: 28 ,
Real Estate