ਗੁਰਦਾਸਪੁਰ ਪੁਲਿਸ ਮੁਕਾਬਲੇ ਵਿੱਚ ਮਾਰੇ ਗਏ ਰਣਜੀਤ ਸਿੰਘ ਦੇ ਮਾਮਲੇ ਵਿੱਚ ਰਣਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ, ਪਿੰਡ ਵਾਸੀਆਂ ਅਤੇ ਵੱਖ-ਵੱਖ ਧਾਰਮਿਕ, ਸਮਾਜਿਕ ਤੇ ਕਿਸਾਨ ਜਥੇਬੰਦੀਆਂ ‘ਤੇ ਆਧਾਰਿਤ ਐਕਸ਼ਨ ਕਮੇਟੀ ਨੇ ਇੱਕ ਵੱਡਾ ਫ਼ੈਸਲਾ ਲੈਂਦਿਆਂ ਐਲਾਨ ਕੀਤਾ ਹੈ ਕਿ ਮ੍ਰਿਤਕ ਦਾ ਅੰਤਿਮ ਸੰਸਕਾਰ ਹਾਲੇ ਨਹੀਂ ਕੀਤਾ ਜਾਵੇਗਾ।ਐਕਸ਼ਨ ਕਮੇਟੀ ਨੇ ਪ੍ਰਸ਼ਾਸਨ ਅਤੇ ਸਰਕਾਰ ਅੱਗੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਸੰਸਕਾਰ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੀਆਂ ਮੰਗਾਂ ਹਨ ਕਿ ਇਸ ਐਨਕਾਊਂਟਰ ਦੀ ਜਾਂਚ ਸੀ.ਬੀ.ਆਈ. (CBI) ਜਾਂ ਹਾਈ ਕੋਰਟ ਦੇ ਸਿਟਿੰਗ ਜੱਜ ਕੋਲੋਂ ਕਰਵਾਈ ਜਾਵੇ। ਇਸ ਮੁਕਾਬਲੇ ਵਿੱਚ ਸ਼ਾਮਲ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।ਪਰਿਵਾਰ ਅਤੇ ਜਥੇਬੰਦੀਆਂ ਨੇ ਸਰਕਾਰ ਵਿਰੁੱਧ ਆਰ-ਪਾਰ ਦੀ ਲੜਾਈ ਦਾ ਬਿਗੁਲ ਵਜਾਉਂਦਿਆਂ ਐਲਾਨ ਕੀਤਾ ਹੈ ਕਿ 9 ਮਾਰਚ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀ.ਸੀ. ਦਫ਼ਤਰ), ਗੁਰਦਾਸਪੁਰ ਦਾ ਘਿਰਾਓ ਕੀਤਾ ਜਾਵੇਗਾ ਅਤੇ ਉੱਥੇ ਵਿਸ਼ਾਲ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ।
ਰਣਜੀਤ ਐਨਕਾਊਂਟਰ ਮਾਮਲਾ: ਸੰਸਕਾਰ ਕਰਨ ਤੋਂ ਪਰਿਵਾਰ ਦਾ ਇਨਕਾਰ
Total Views: 25 ,
Real Estate



















