ਰਾਜ ਸਭਾ ਚੱਲਿਆ ਨਿਤੀਸ਼ ਕੁਮਾਰ,ਬਿਹਾਰ ਦੀ ਬਦਲੇਗੀ ਸਿਆਸਤ

ਬਿਹਾਰ ਦੀ ਰਾਜਨੀਤੀ ਵਿੱਚ ਅੱਜ ਉਸ ਵੇਲੇ ਵੱਡਾ ਮੋੜ ਆਇਆ ਜਦੋਂ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਰਾਜ ਸਭਾ ਲਈ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਨਿਤੀਸ਼ ਕੁਮਾਰ ਨੇ ਵਿਧਾਨ ਸਭਾ ਵਿੱਚ ਪਹੁੰਚ ਕੇ ਆਪਣੇ ਨਾਮਜ਼ਦਗੀ ਪੱਤਰ ਜਮ੍ਹਾ ਕਰਵਾਏ। ਇਸ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ ਨਿਤਿਨ ਨਵੀਨ ਅਤੇ ਡਿਪਟੀ ਸੀ.ਐਮ. ਸਮਰਾਟ ਚੌਧਰੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।ਨਿਤੀਸ਼ ਕੁਮਾਰ ਦੇ ਰਾਜ ਸਭਾ ਵਿੱਚ ਜਾਣ ਦੇ ਫੈਸਲੇ ਨਾਲ ਬਿਹਾਰ ਵਿੱਚ ਹੁਣ ਨਵੀਂ ਕੈਬਨਿਟ ਦੇ ਗਠਨ ਦਾ ਰਾਹ ਸਾਫ਼ ਹੋ ਗਿਆ ਹੈ।  ਸੂਬੇ ਵਿੱਚ ਨਵੇਂ ਮੁੱਖ ਮੰਤਰੀ ਦੇ ਨਾਂ ਦਾ ਐਲਾਨ ਜਲਦ ਕੀਤਾ ਜਾਵੇਗਾ ਅਤੇ ਪੂਰੀ ਕੈਬਨਿਟ ਵਿੱਚ ਵੱਡਾ ਫੇਰਬਦਲ ਹੋਣਾ ਤੈਅ ਹੈ।ਨਿਤੀਸ਼ ਕੁਮਾਰ ਦੇ ਇਸ ਫੈਸਲੇ ਤੋਂ ਬਾਅਦ ਜਨਤਾ ਦਲ ਯੂਨਾਈਟਿਡ (JDU) ਦੇ ਵਰਕਰਾਂ ਵਿੱਚ ਭਾਰੀ ਨਾਰਾਜ਼ਗੀ ਦੇਖੀ ਜਾ ਰਹੀ ਹੈ। ਦੂਜੇ ਪਾਸੇ, ਵਿਰੋਧੀ ਧਿਰ ਆਰ.ਜੇ.ਡੀ. (RJD) ਨੇ ਇਸ ਮੁੱਦੇ ‘ਤੇ ਨਿਤੀਸ਼ ਕੁਮਾਰ ਅਤੇ ਭਾਜਪਾ ਨੂੰ ਬੁਰੀ ਤਰ੍ਹਾਂ ਘੇਰਿਆ ਹੈ।

 

Total Views: 25 ,
Real Estate