ਨੈਨਸੀ ਗਰੇਵਾਲ ਕਤਲ ‘ਚ ਪੁਲਿਸ ਨੇ ਕੀ ਦੱਸਿਆ

ਕੈਨੇਡਾ ਦੇ ਓਨਟਾਰੀਓ ਸੂਬੇ ਦੇ ਵਿੰਡਸਰ ਸ਼ਹਿਰ ਵਿੱਚ ਇੱਕ ਔਰਤ ਦੇ ਹੋਏ ਕਤਲ ਦੀ ਚਰਚਾ ਕੈਨੇਡਾ ਦੇ ਪੰਜਾਬੀ ਭਾਈਚਾਰੇ ਅਤੇ ਪੰਜਾਬ ਵਿੱਚ ਸੋਸ਼ਲ ਮੀਡੀਆ ਉੱਤੇ ਇਸ ਸਮੇਂ ਹੋ ਰਹੀ ਹੈ।ਵਿੰਡਸਰ ਪੁਲਿਸ ਨੇ ਔਰਤ ਦੀ ਪਛਾਣ ਨੈਨਸੀ ਗਰੇਵਾਲ ਵਜੋਂ ਕੀਤੀ ਹੈ। ਵਿੰਡਸਰ ਸ਼ਹਿਰ ਕੈਨੇਡਾ-ਅਮਰੀਕਾ ਸਰਹੱਦ ਉੱਤੇ ਪੈਂਦਾ ਹੈ। ਨੈਨਸੀ ਗਰੇਵਾਲ ਸੋਸ਼ਲ ਮੀਡੀਆ ਉੱਤੇ ਸਰਗਰਮ ਸੀ ਅਤੇ ਅਕਸਰ ਆਪਣੇ ਬਿਆਨਾਂ ਨੂੰ ਲੈ ਕੇਚਰਚਾ ਵਿੱਚ ਰਹਿੰਦੀ ਸੀ।ਪੁਲਿਸ ਦੇ ਅਨੁਸਾਰ ਇਹ ਘਟਨਾ ਸ਼ਹਿਰ ਦੇ ਇੱਕ ਰਿਹਾਇਸ਼ੀ ਇਲਾਕੇ ਵਿੱਚ ਵਾਪਰੀ, ਜਿੱਥੇ ਨੈਨਸੀ ਗਰੇਵਾਲ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲੀ ਅਤੇ ਬਾਅਦ ਵਿੱਚ ਹਸਪਤਾਲ ਵਿੱਚ ਉਨ੍ਹਾਂ ਦੀ ਮੌਤ ਹੋ ਗਈ।ਵਿੰਡਸਰ ਸ਼ਹਿਰ ਦੀ ਲਾਸਾਲੇ ਪੁਲਿਸ ਸੇਵਾ ਨੇ ਆਪਣੇ ਬਿਆਨ ਵਿੱਚ ਆਖਿਆ ਹੈ ਕਿ 3 ਮਾਰਚ, 2026 ਨੂੰ ਰਾਤ 9:30 ਵਜੇ ਤੋਂ ਠੀਕ ਪਹਿਲਾਂ ਟੌਡ ਲੇਨ ‘ਤੇ ਹੋਏ ਇੱਕ ਕਤਲ ਦੀ ਜਾਂਚ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ।ਪੁਲਿਸ ਨੇ ਪੀੜਤ ਦੀ ਪਛਾਣ 45 ਸਾਲਾ ਨੈਨਸੀ ਗਰੇਵਾਲ ਵਜੋਂ ਕੀਤੀ ਹੈ। ਲਾਸਾਲੇ ਪੁਲਿਸ ਸੇਵਾ ਮੁਤਾਬਕ ਤਿੰਨ ਮਾਰਚ ਨੂੰ ਪੁਲਿਸ ਨੂੰ ਇੱਕ ਔਰਤ ਦੇ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਉਸ ਨੂੰ ਐਸੈਕਸ-ਵਿੰਡਸਰ ਐਮਰਜੈਂਸੀ ਮੈਡੀਕਲ ਸੇਵਾਵਾਂ ਦੁਆਰਾ ਹਸਪਤਾਲ ਲਿਆਂਦਾ ਗਿਆ, ਜਿੱਥੇ ਬਾਅਦ ਵਿੱਚ ਉਸ ਦੀ ਮੌਤ ਹੋ ਗਈ।ਪੁਲਿਸ ਨੇ ਘਟਨਾ ਲਈ ਗਰੇਵਾਲ ਦੇ ਪਰਿਵਾਰ ਅਤੇ ਦੋਸਤਾਂ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਤਲ ਦੀ ਜਾਂਚ ਵਿੱਚ ਸਹਿਯੋਗ ਦੀ ਮੰਗ ਵੀ ਕੀਤੀ ਹੈ।ਪੁਲਿਸ ਨੇ ਇਸ ਗੱਲ ਦਾ ਖ਼ੁਲਾਸਾ ਨਹੀਂ ਕੀਤਾ ਕਿ ਕਤਲ ਕਿਸ ਤਰੀਕੇ ਨਾਲ ਅਤੇ ਕਿਉਂ ਕੀਤਾ ਗਿਆ ਹੈ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇ ਕਿਸੇ ਕੋਲ ਇਸ ਘਟਨਾ ਬਾਰੇ ਕੋਈ ਵੀ ਜਾਣਕਾਰੀ ਹੋਵੇ ਤਾਂ ਉਹ ਅੱਗੇ ਆ ਕੇ ਜਾਂਚ ਵਿੱਚ ਸਹਿਯੋਗ ਦੇਣ।

Total Views: 42 ,
Real Estate