ਅਮਰੀਕਾ-ਇਜ਼ਰਾਈਲ ਅਤੇ ਇਰਾਨ ਵਿਚਾਲੇ ਚੱਲ ਰਹੀ ਜੰਗ ਦਾ ਅੱਜ ਛੇਵਾਂ ਦਿਨ ਹੈ ਅਤੇ ਇਸ ਦੌਰਾਨ ਭਾਰਤ ਨੇ ਪਹਿਲੀ ਵਾਰ ਆਇਤੁੱਲਾ ਅਲੀ ਖਮੇਨੀ ਦੀ ਮੌਤ ’ਤੇ ਦੁੱਖ ਪ੍ਰਗਟਾਇਆ ਹੈ। ਭਾਰਤ ਸਰਕਾਰ ਵੱਲੋਂ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਨਵੀਂ ਦਿੱਲੀ ਸਥਿਤ ਇਰਾਨੀ ਦੂਤਾਵਾਸ ਵਿਚ ਜਾ ਕੇ ਖਮੇਨੀ ਨੂੰ ਸ਼ਰਧਾਂਜਲੀ ਦਿੱਤੀ ਅਤੇ ਉੱਥੇ ਰੱਖੀ ਗਈ ਸ਼ੋਕ ਕਿਤਾਬ ਵਿੱਚ ਆਪਣੇ ਦਸਤਖਤ ਕੀਤੇ।ਇਰਾਨ ਨੇ ਦੱਸਿਆ ਹੈ ਕਿ ਅਮਰੀਕਾ ਅਤੇ ਇਜ਼ਰਾਈਲ ਦੇ ਹਮਲਿਆਂ ਵਿੱਚ ਮਰਨ ਵਾਲੇ ਲੋਕਾਂ ਦੀ ਕੁੱਲ ਗਿਣਤੀ ਹੁਣ ਵਧ ਕੇ 1,230 ਹੋ ਗਈ ਹੈ। ਇਹ ਜਾਣਕਾਰੀ ਇਰਾਨ ਦੀ ਤਸਨੀਮ ਨਿਊਜ਼ ਏਜੰਸੀ ਨੇ ‘ਫਾਊਂਡੇਸ਼ਨ ਆਫ਼ ਮਾਰਟੀਅਰਜ਼ ਐਂਡ ਵੈਟਰਨ ਅਫੇਅਰਜ਼’ ਦੇ ਹਵਾਲੇ ਨਾਲ ਸਾਂਝੀ ਕੀਤੀ ਹੈ। ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਵੀਰਵਾਰ ਨੂੰ ਪੱਛਮੀ ਏਸ਼ੀਆ ਵਿੱਚ ਵਧਦੇ ਤਣਾਅ ਦਰਮਿਆਨ ਇਰਾਨ ਦੇ ਵਿਦੇਸ਼ ਮੰਤਰੀ ਸਈਅਦ ਅੱਬਾਸ ਅਰਾਗਚੀ ਨਾਲ ਫੋਨ ’ਤੇ ਗੱਲਬਾਤ ਕੀਤੀ। ਸੋਸ਼ਲ ਮੀਡੀਆ ਪਲੇਟਫਾਰਮ X ’ਤੇ ਜਾਣਕਾਰੀ ਦਿੰਦੇ ਹੋਏ ਜੈਸ਼ੰਕਰ ਨੇ ਦੱਸਿਆ ਕਿ ਉਨ੍ਹਾਂ ਨੇ ਦੁਪਹਿਰ ਵੇਲੇ ਇਰਾਨੀ ਵਿਦੇਸ਼ ਮੰਤਰੀ ਨਾਲ ਫੋਨ ’ਤੇ ਸੰਪਰਕ ਕੀਤਾ ਸੀ, ਹਾਲਾਂਕਿ ਇਸ ਗੱਲਬਾਤ ਦੇ ਹੋਰ ਵੇਰਵੇ ਅਜੇ ਜਨਤਕ ਨਹੀਂ ਕੀਤੇ ਗਏ ਹਨ।
ਭਾਰਤ ਨੇ Khamenei ਦੀ ਮੌਤ ’ਤੇ ਅਫ਼ਸੋਸ ਪ੍ਰਗਟਾਇਆ
Total Views: 27 ,
Real Estate



















