ਸੁਖੋਈ ਜੰਗੀ ਜਹਾਜ਼ ਹਾਦਸਾਗ੍ਰਸਤ; ਦੋਵੇਂ ਪਾਇਲਟਾਂ ਦੀ ਮੌਤ

ਅਸਾਮ ਦੇ ਕਾਰਬੀ ਆਂਗਲੌਂਗ ਜ਼ਿਲ੍ਹੇ ਵਿੱਚ ਭਾਰਤੀ ਹਵਾਈ ਸੈਨਾ ਦਾ ਸੁਖੋਈ-30 ਐੱਮ ਕੇ ਆਈ ਜੰਗੀ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ ਦੋ ਪਾਇਲਟਾਂ ਦੀ ਮੌਤ ਹੋ ਗਈ। ਭਾਰਤੀ ਹਵਾਈ ਸੈਨਾ ਨੇ ਅੱਜ ਸਕੁਐਡਰਨ ਲੀਡਰ ਅਨੁਜ ਅਤੇ ਫਲਾਈਟ ਲੈਫਟੀਨੈਂਟ ਪੂਰਵੇਸ਼ ਦੁਰਗਕਰ ਦੀ ਸ਼ਹਾਦਤ ਦੀ ਪੁਸ਼ਟੀ ਕੀਤੀ ਹੈ। ਇਹ ਰੂਸੀ ਮੂਲ ਦਾ ਜਹਾਜ਼ ਇੱਕ ਦਿਨ ਪਹਿਲਾਂ ਲਾਪਤਾ ਹੋ ਗਿਆ ਸੀ।ਜਹਾਜ਼ ਸਿਖਲਾਈ ਉਡਾਣ ’ਤੇ ਸੀ ਅਤੇ ਵੀਰਵਾਰ ਨੂੰ ਜੋਰਹਾਟ ਏਅਰਬੇਸ ਤੋਂ ਉਡਾਣ ਭਰਨ ਤੋਂ ਕੁਝ ਸਮੇਂ ਬਾਅਦ ਹੀ ਰਡਾਰ ਤੋਂ ਗ਼ਾਇਬ ਹੋ ਗਿਆ ਸੀ। ਉੱਧਰ, ਜਹਾਜ਼ ਦੇ ਹਾਦਸਾਗ੍ਰਸਤ ਹੋਣ ਤੋਂ ਬਾਅਦ ਸਥਾਨਕ ਲੋਕਾਂ ਨੇ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣੀ ਸੀ। ਲੋਕਾਂ ਨੂੰ ਤਲਾਸ਼ੀ ਮੁਹਿੰਮ ਵਿੱਚ ਮਦਦ ਕਰਨ ਲਈ ਟਾਰਚਾਂ ਅਤੇ ਲਾਈਟਾਂ ਦੀ ਵਰਤੋਂ ਕਰਦੇ ਹੋਏ ਦੇਖਿਆ ਗਿਆ।

Total Views: 31 ,
Real Estate