ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੱਤਰਕਾਰ ਰਾਮ ਚੰਦਰ ਛਤਰਪਤੀ ਕਤਲ ਮਾਮਲੇ ਵਿੱਚ ਬਰੀ ਕੀਤੇ ਜਾਣ ’ਤੇ ਆਪਣੀ ਪ੍ਰਤੀਕਿ੍ਰਆ ਦਿੰਦਿਆਂ ਅੰਸ਼ੁਲ ਛਤਰਪਤੀ ਨੇ ਕਿਹਾ ਹੈ ਕਿ ਉਹ ਇਸ ਫੈਸਲੇ ਦੇ ਖ਼ਿਲਾਫ਼ ਸੁਪਰੀਮ ਕਰੋਟ ਦਾ ਰੁੱਖ ਕਰਨਗੇ। ਉਨ੍ਹਾਂ ਨੇ ਕਿਹਾ ਹੈ ਕਿ ਹਾਲੇ ਤੱਕ ਉਨ੍ਹਾਂ ਨੂੰ ਫੈਸਲੇ ਦੀ ਕਾਪੀ ਨਹੀਂ ਮਿਲੀ ਹੈ। ਫੈਸਲੇ ਦੀ ਕਾਪੀ ਮਿਲਣ ਮਗਰੋਂ ਹੀ ਇਹ ਪਤਾ ਲੱਗੇਗਾ ਕਿ ਡੇਰਾ ਮੁਖੀ ਨੂੰ ਕਿਸ ਅਧਾਰ ’ਤੇ ਬਰੀ ਕੀਤਾ ਗਿਆ ਹੈ।ਉਨ੍ਹਾਂ ਨੇ ਆਸ ਪ੍ਰਗਟਾਈ ਹੈ ਕਿ ਸੀ ਬੀ ਆਈ ਵੀ ਇਸ ਫੈਸਲੇ ਦੇ ਖ਼ਿਲਾਫ਼ ਸੁਪਰੀਮ ਕੋਰਟ ਜਾਵੇਗੀ। ਉਨ੍ਹਾਂ ਕਿਹਾ, ‘‘ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫੈਸਲਾ ਸਿਰ ਮੱਥੇ, ਪਰ ਉਹ ਹਿੰਮਤ ਨਹੀਂ ਹਾਰੇ ਹਨ। ਜਿੱਥੇ ਪਹਿਲਾਂ ਦੋ ਦਹਾਕਿਆਂ ਤੋਂ ਵੱਧ ਉਨ੍ਹਾਂ ਨੇ ਇਸ ਲੜਾਈ ਨੂੰ ਇਸ ਅੰਜਾਮ ਤੱਕ ਪਹੁੰਚਾਇਆ ਹੈ ਉਥੇ ਹੀ ਹੋਰ ਜਿਆਦਾ ਤਾਕਤ ਨਾਲ ਇਸ ਕਾਨੂੰਨੀ ਲੜਾਈ ਨੂੰ ਸਪਰੀਮ ਕੋਰਟ ਵਿੱਚ ਵੀ ਲੜੀ ਜਾਵੇਗਾ।’
Total Views: 3 ,
Real Estate



















