ਬਠਿੰਡਾ-(PNO): ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਵੱਲੋਂ ਭਗਵੰਤ ਮਾਨ ਸਰਕਾਰ ਵੱਲੋਂ ਕੀਤੇ ਗਏ ਬਜਟ ਪੇਸ਼ ਵਿੱਚ ਪੱਤਰਕਾਰਾਂ ਨੂੰ ਅਣਗੋਲਿਆ ਕਰਨ ਦੀ ਨਿਖੇਦੀ ਕੀਤੀ ਹੈ। ਯੂਨੀਅਨ ਦੇ ਸੂਬਾ ਚੇਅਰਮੈਨ ਬਲਬੀਰ ਸਿੰਘ ਜੰਡੂ, ਪ੍ਰਧਾਨ ਜੈ ਸਿੰਘ ਛਿੱਬਰ ਅਤੇ ਸਕੱਤਰ ਜਨਰਲ ਸੰਤੋਖ ਗਿੱਲ ਨੇ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ ਵਿੱਚ ਸੂਬੇ ਦੇ ਪੱਤਰਕਾਰਾਂ ਨੂੰ ਪੂਰੀ ਤਰ੍ਹਾਂ ਅਣਗੌਲ਼ਿਆ ਕਰਨ ਦੀ ਜ਼ੋਰਦਾਰ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਿਛਲੇ ਸਾਲਾਂ ਵਾਂਗ ਆਪਣੀ ਸਰਕਾਰ ਦੇ ਆਖ਼ਰੀ ਬਜਟ ਵਿੱਚ ਵੀ ਪੱਤਰਕਾਰਾਂ ਦੀਆਂ ਮੰਗਾ ਨੂੰ ਪੂਰੀ ਤਰ੍ਹਾਂ ਅਣਡਿੱਠਾ ਕੀਤਾ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਜਿਸ ਮੀਡੀਆ ਦੇ ਸਹਾਰੇ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਸੀ, ਸਰਕਾਰ ਹੁਣ ਉਸ ਮੀਡੀਆ ਵੱਲ ਪਿੱਠ ਕਰ ਕੇ ਖੜ੍ਹੀ ਹੈ। ਜਿਲਾ ਬਠਿੰਡਾ ਦੇ ਚੇਅਰਮੈਨ ਗੁਰਤੇਜ ਸਿੰਘ ਸਿੱਧੂ, ਜਿਲਾ ਪ੍ਰਧਾਨ ਪਰਵਿੰਦਰ ਸਿੰਘ ਜੋੜਾ, ਸੁਖਨੈਬ ਸਿੰਘ ਸਿੱਧੂ ਜਨਰਲ ਸਕੱਤਰ, ਵੀਰਪਾਲ ਸਿੰਘ ਭਗਤਾ ਸੂਬਾ ਸਕੱਤਰ, ਮਨਦੀਪ ਸਿੰਘ ਮੱਕੜ ਪ੍ਰੈਸ ਸਕੱਤਰ ਬਠਿੰਡਾ ਅਤੇ ਆਗੂਆਂ ਨੇ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਸੱਤਾਧਾਰੀ ਧਿਰ ਨੂੰ ਇਸ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ।
ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਨੇ ਸਰਕਾਰ ਦੇ ਪੱਤਰਕਾਰ ਵਿਰੋਧੀ ਰਵਈਏ ਖ਼ਿਲਾਫ਼ ਸੂਬੇ ਵਿੱਚ ਹਰ ਪੱਧਰ ‘ਤੇ ਸੰਘਰਸ਼ ਵਿੱਢਣ ਦਾ ਸੱਦਾ ਦਿੱਤਾ ਹੈ। ਆਗੂਆਂ ਨੇ ਕਿਹਾ ਕਿ ਵੱਖ-ਵੱਖ ਸਮੇਂ ਸਰਕਾਰ ਦੇ ਨੁਮਾਇੰਦਿਆਂ, ਮੰਤਰੀਆਂ ਅਤੇ ਵਿਧਾਨ ਸਭਾ ਦੇ ਸਪੀਕਰ ਵੱਲੋਂ ਭਰੋਸਾ ਮਿਲਣ ਦੇ ਬਾਵਜੂਦ ਬਜਟ ਪੇਸ਼ ਕਰਨ ਸਮੇਂ ਪੱਤਰਕਾਰਾਂ ਸਮੇਤ ਡੈਸਕ ਸਟਾਫ਼ ਨੂੰ ਪੈਨਸ਼ਨ, ਹਰਿਆਣਾ ਪੈਟਰਨ ‘ਤੇ ਮੁਫ਼ਤ ਬੱਸ ਸਫ਼ਰ, ਐਕਸ-ਗਰੇਸ਼ੀਆ ਸਕੀਮ ਅਧੀਨ ਲਿਆਉਣ, ਚੰਡੀਗੜ੍ਹ ਸਥਿਤ ਪੱਤਰਕਾਰਾਂ ਲਈ ਮਕਾਨਾਂ ਦਾ ਕੋਟਾ 50% ਕਰਨ, ਜ਼ਿਲ੍ਹਿਆਂ ਵਿੱਚ ਪੱਤਰਕਾਰਾਂ ਨੂੰ ਰਿਹਾਇਸ਼ੀ ਮਕਾਨ-ਫਲੈਟ ਬਣਾਉਣ ਲਈ ਸਸਤੀਆਂ ਦਰਾਂ ਉਪਰ ਪਲਾਟ ਦੇਣ, ਪ੍ਰਿੰਟ ਅਤੇ ਇਲੈਕਟ੍ਰਾਨਿਕਸ ਮੀਡੀਆ ਦੇ ਨਿਊਜ਼ ਟੇਬਲਾਂ ਉਪਰ ਕੰਮ ਕਰਨ ਵਾਲੇ ਮੀਡੀਆ ਕਰਮੀਆਂ ਨੂੰ ਫ਼ੀਲਡ ਪੱਤਰਕਾਰਾਂ ਵਾਲੀਆਂ ਸਹੂਲਤਾਂ ਦੇਣ, ਸਾਰੇ ਪੱਤਰਕਾਰਾਂ ਲਈ ਸਿਹਤ ਬੀਮਾ ਯੋਜਨਾ ਲਾਗੂ ਕਰਨ ਦੇ ਮਾਮਲੇ ਵਿੱਚ ਬਜਟ ਵਿੱਚ ਜ਼ਿਕਰ ਤੱਕ ਨਾ ਕਰਨਾ ਸਰਕਾਰ ਦੇ ਮੀਡੀਆ ਪ੍ਰਤੀ ਰਵਈਏ ਨੂੰ ਨੰਗਾ ਕਰ ਕੇ ਰੱਖ ਦਿੱਤਾ ਹੈ।
ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਨੇ ਮਾਨ ਸਰਕਾਰ ਦੀ ਕੀਤੀ ਨਿੰਦਾ
Total Views: 64 ,
Real Estate
















