ਚੀਨ ਦੀ ਬੀਜਿੰਗ ਫੌਰਨ ਸਟੱਡੀਜ਼ ਯੂਨੀਵਰਸਿਟੀ’ (BFSU) ਨੇ ਆਪਣੇ ਵਿਦੇਸ਼ੀ ਅਤੇ ਭਾਰਤੀ ਭਾਸ਼ਾਵਾਂ ਦੇ ਕੋਰਸਾਂ ਵਿੱਚ ਹੁਣ ਪੰਜਾਬੀ ਭਾਸ਼ਾ ਨੂੰ ਵੀ ਸ਼ਾਮਲ ਕਰ ਲਿਆ ਹੈ। ਇਸ ਦੇ ਨਾਲ ਹੀ ਪੰਜਾਬੀ ਇਸ ਯੂਨੀਵਰਸਿਟੀ ਵਿੱਚ ਪੜ੍ਹਾਈ ਜਾਣ ਵਾਲੀ 102ਵੀਂ ਭਾਸ਼ਾ ਬਣ ਗਈ ਹੈ। ਇਸ ਤੋਂ ਪਹਿਲਾਂ ਇੱਥੇ ਹਿੰਦੀ, ਤਾਮਿਲ ਅਤੇ ਉਰਦੂ ਸਮੇਤ 101 ਭਾਸ਼ਾਵਾਂ ਪੜ੍ਹਾਈਆਂ ਜਾ ਰਹੀਆਂ ਹਨ। ਇਹ ਕੋਰਸ ਮੁੱਖ ਤੌਰ ‘ਤੇ ਚੀਨੀ ਵਿਦਿਆਰਥੀਆਂ, ਡਿਪਲੋਮੈਟਾਂ ਅਤੇ ਸਰਕਾਰੀ ਅਧਿਕਾਰੀਆਂ ਲਈ ਹੁੰਦੇ ਹਨ ਤਾਂ ਕਿ ਉਹ ਵਿਦੇਸ਼ੀ ਭਾਸ਼ਾਵਾਂ ਵਿੱਚ ਮਾਹਰ ਹੋ ਸਕਣ।ਯੂਨੀਵਰਸਿਟੀ ਨੇ ਪੰਜਾਬੀ ਭਾਸ਼ਾ ਸਿਖਾਉਣ ਲਈ ਬਠਿੰਡਾ ਦੀ ਕੇਂਦਰੀ ਪੰਜਾਬ ਯੂਨੀਵਰਸਿਟੀ (CUPB) ਦੀ ਸਾਬਕਾ ਪ੍ਰੋਫੈਸਰ ਅਤੇ ਡੀਨ ਡਾ. ਜ਼ਮੀਰਪਾਲ ਕੌਰ ਸੰਧੂ ਬਾਜਵਾ ਨੂੰ ਨਿਯੁਕਤ ਕੀਤਾ ਹੈ।
Total Views: 28 ,
Real Estate



















