ਚੰਡੀਗੜ੍ਹ : ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ

ਚੰਡੀਗੜ੍ਹ ਦੇ ਮਸ਼ਹੂਰ ਵਪਾਰਕ ਕੇਂਦਰ ਸੈਕਟਰ 22 ਦੀ ਮੋਬਾਈਲ ਮਾਰਕੀਟ ਵਿੱਚ ਅੱਜ ਦੁਪਹਿਰੇ ਭਿਆਨਕ ਅੱਗ ਲੱਗਣ ਦੀ ਘਟਨਾ ਵਾਪਰੀ ਹੈ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਪੂਰੀ ਮਾਰਕੀਟ ਵਿੱਚ ਹਫੜਾ-ਦਫੜੀ ਮਚ ਗਈ ਅਤੇ ਦੁਕਾਨਦਾਰਾਂ ਤੇ ਗਾਹਕਾਂ ਵਿੱਚ ਦਹਿਸ਼ਤ ਦਾ ਮਾਹੌਲ ਦੇਖਣ ਨੂੰ ਮਿਲਿਆ।ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਚੰਡੀਗੜ੍ਹ ਪੁਲਿਸ ਨੇ ਸੁਰੱਖਿਆ ਦੇ ਲਿਹਾਜ਼ ਨਾਲ ਇਲਾਕੇ ਨੂੰ ਘੇਰ ਲਿਆ ਹੈ ਤਾਂ ਜੋ ਫਾਇਰ ਬ੍ਰਿਗੇਡ ਦੇ ਕੰਮ ਵਿੱਚ ਕੋਈ ਰੁਕਾਵਟ ਨਾ ਆਵੇ।

Total Views: 25 ,
Real Estate