Canada ; 2 ਗੈਂ/ਗਸਟਰ ਡਿਪੋਰਟ

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਨੇ ਦੇਸ਼ ਵਿੱਚ ਵਧ ਰਹੀਆਂ ਜਬਰੀ ਵਸੂਲੀ ਅਤੇ ਸੰਗਠਿਤ ਅਪਰਾਧਿਕ ਗਤੀਵਿਧੀਆਂ ਵਿਰੁੱਧ ਸਖ਼ਤ ਰੁਖ਼ ਅਖਤਿਆਰ ਕਰਦਿਆਂ ਪੰਜਾਬੀ ਮੂਲ ਦੇ ਦੋ ਗੈਂਗਸਟਰਾਂ ਨੂੰ ਦੇਸ਼ ਨਿਕਾਲਾ (Deport) ਕਰ ਦਿੱਤਾ ਹੈ। ਏਜੰਸੀ ਨੇ ਸਪੱਸ਼ਟ ਕੀਤਾ ਹੈ ਕਿ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਵਿਦੇਸ਼ੀ ਨਾਗਰਿਕ ਨੂੰ ਕੈਨੇਡੀਅਨ ਧਰਤੀ ‘ਤੇ ਰਹਿਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।ਅਰਸ਼ਦੀਪ ਸਿੰਘ 2022 ਵਿੱਚ ਸਟੱਡੀ ਪਰਮਿਟ ‘ਤੇ ਕੈਨੇਡਾ ਗਿਆ ਸੀ ਪਰ ਜਲਦੀ ਹੀ ਅਪਰਾਧਿਕ ਗਿਰੋਹਾਂ ਦੇ ਸੰਪਰਕ ਵਿੱਚ ਆ ਗਿਆ। ਉਸ ‘ਤੇ ਜਬਰੀ ਵਸੂਲੀ, ਗੋਲੀਬਾਰੀ, ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰਾਂ ਦੇ ਨੈੱਟਵਰਕ ਨਾਲ ਜੁੜੇ ਹੋਣ ਦੇ ਦੋਸ਼ ਹਨ।ਸੁਖਨਾਜ਼ ਸਿੰਘ ਸੰਧੂ 2016 ਤੋਂ ਅਸਥਾਈ ਨਿਵਾਸੀ ਵਜੋਂ ਕੈਨੇਡਾ ਵਿੱਚ ਰਹਿ ਰਿਹਾ ਸੀ। ਸੰਗਠਿਤ ਅਪਰਾਧ ਵਿੱਚ ਸ਼ਮੂਲੀਅਤ ਪਾਏ ਜਾਣ ‘ਤੇ ਨਵੰਬਰ 2025 ਵਿੱਚ ਗ੍ਰਿਫ਼ਤਾਰ ਕੀਤਾ ਗਿਆ ਅਤੇ ਹੁਣ ਦੇਸ਼ ਨਿਕਾਲਾ ਦੇ ਦਿੱਤਾ ਗਿਆ।

Total Views: 28 ,
Real Estate