ਅਮਰੀਕਾ- ਇਜ਼ਰਾਈਲ ਅਤੇ ਈਰਾਨ ਵਿਚਕਾਰ ਚੱਲ ਰਹੀ ਭਿਆਨਕ ਜੰਗ ਦੇ ਵਿਚਕਾਰ ਈਰਾਨ ਨੇ ਇੱਕ ਅਮਰੀਕੀ ਐਫ-35 ਲੜਾਕੂ ਜਹਾਜ਼ ਨੂੰ ਡੇਗਣ ਦਾ ਦਾਅਵਾ ਕੀਤਾ ਹੈ। ਇਸ ਨੂੰ ਇੱਕ ਮਹੱਤਵਪੂਰਨ ਘਟਨਾ ਮੰਨਿਆ ਜਾ ਰਿਹਾ ਹੈ ਕਿਉਂਕਿ ਐਫ-35 ਪੰਜਵੀਂ ਪੀੜ੍ਹੀ ਦਾ ਸਟੀਲਥ ਜਹਾਜ਼ ਹੈ ਅਤੇ ਇਸਨੂੰ ਦੁਨੀਆ ਦਾ ਸਭ ਤੋਂ ਉੱਨਤ ਲੜਾਕੂ ਜਹਾਜ਼ ਮੰਨਿਆ ਜਾਂਦਾ ਹੈ।ਜੰਗ ਦੇ ਵਿਚਕਾਰ ਈਰਾਨ ਦੀ ਇਸਲਾਮਿਕ ਰਿਵੋਲਿਊਸ਼ਨਰੀ ਗਾਰਡ ਕਾਰਪਸ (IRGC) ਨੇ ਕਿਹਾ ਹੈ ਕਿ ਉਸ ਨੇ ਅਮਰੀਕੀ F-35 ਫਾਈਟਰ ਜੈੱਟ ‘ਤੇ ਹਮਲਾ ਕਰਕੇ ਉਸ ਨੂੰ ਨੁਕਸਾਨ ਪਹੁੰਚਾਇਆ ਹੈ। IRGC ਨੇ ਇਸ ਹਮਲੇ ਦੀ ਇੱਕ ਵੀਡੀਓ ਵੀ ਜਾਰੀ ਕੀਤੀ ਹੈ, ਜਿਸ ਵਿੱਚ ਜੈੱਟ ਨੂੰ ਨਿਸ਼ਾਨਾ ਬਣਾਉਂਦੇ ਹੋਏ ਦਿਖਾਇਆ ਗਿਆ ਹੈ।
Total Views: 50 ,
Real Estate















