ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਤੇ ਵੱਡੇ ਦੋਸ਼ ਲੱਗਣ ਮਗਰੋਂ ਉਨ੍ਹਾਂ ਨੇ ਕੈਬਨਿਟ ਮੰਤਰੀ ਵਜੋਂ ਅਸਤੀਫ਼ਾ ਦੇ ਦਿੱਤਾ ਹੈ।ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਦੇ ਡੀਐਮ ਗਗਨਦੀਪ ਸਿੰਘ ਰੰਧਾਵਾ ਨੇ ਸਲਫਾਸ ਨਿਗਲ ਕੇ ਆਪਣੀ ਜਾਨ ਦੇ ਦਿੱਤੀ। ਮੌਤ ਤੋਂ ਪਹਿਲਾਂ ਡੀਐਮ ਗਗਨਦੀਪ ਸਿੰਘ ਰੰਧਾਵਾ ਨੇ ਵੀਡੀਓ ਬਣਾਈ ਸੀ ਜਿਸ ’ਚ ਉਸ ਨੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਆਪਣੀ ਮੌਤ ਦਾ ਜਿੰਮੇਵਾਰ ਦੱਸਿਆ। ਨਾਲ ਹੀ ਭੁੱਲਰ ’ਤੇ ਕਈ ਵੱਡੇ ਇਲਜ਼ਾਮ ਵੀ ਲਗਾਏ। ਵੀਡੀਓ ’ਚ ਡੀਐਮ ਗਗਨਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਲਾਲਜੀਤ ਸਿੰਘ ਭੁੱਲਰ ਉਸ ’ਤੇ ਦਬਾਅ ਬਣਾ ਰਹੇ ਸੀ। ਆਪਣੇ ਨਜ਼ਦੀਕੀਆਂ ਨੂੰ ਟੈਂਡਰ ਦਿਵਾਉਣਾ ਚਾਹੁੰਦੇ ਸੀ। ਇਸ ਮਾਮਲੇ ਮਗਰੋਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਅਸਤੀਫਾ ਦੈ ਦਿੱਤਾ ਹੈ।
Total Views: 30 ,
Real Estate















