ਗਗਨਦੀਪ ਰੰਧਾਵਾ ਖੁਦਕੁਸ਼ੀ ਕੇਸ, ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ CBI ਜਾਂਚ ਦਾ ਭਰੋਸਾ

ਪੰਜਾਬ ਦੇ ਅੰਮ੍ਰਿਤਸਰ ਵਿਚ ਵੇਅਰਹਾਊਸ ਦੇ ਅਧਿਕਾਰੀ ਗਗਨਦੀਪ ਸਿੰਘ ਰੰਧਾਵਾ ਦਾ ਮਾਮਲਾ ਅੱਜ ਲੋਕ ਸਭਾ ਵਿਚ ਵੀ ਗੂੰਜਿਆ। ਪੰਜਾਬ ਪੁਲੀਸ ਨੇ ਇਸ ਮਾਮਲੇ ਵਿਚ ਮੰਤਰੀ ਲਾਲਜੀਤ ਸਿੰਘ ਭੁੱਲਰ ਤੇ ਹੋਰਾਂ ਖ਼ਿਲਾਫ਼ ਕੇਸ ਤਾਂ ਦਰਜ ਕਰ ਲਿਆ ਹੈ ਪਰ ਗਗਨਦੀਪ ਦਾ ਪਰਿਵਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ’ਤੇ ਅੜਿਆ ਹੋਇਆ ਹੈ।ਇਹ ਮਾਮਲਾ ਅੱਜ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸੰਸਦ ਵਿਚ ਚੁੱਕਿਆ ਤਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਇਸ ਸਬੰਧ ਵਿਚ ਸੰਸਦ ਮੈਂਬਰ ਲਿਖ ਕੇ ਦੇਣ ਤਾਂ ਉਹ ਇਹ ਮਾਮਲਾ ਸੀਬੀਆਈ ਦੇ ਹਵਾਲੇ ਕਰ ਦੇਣਗੇ। ਸ੍ਰੀ ਸ਼ਾਹ ਨੇ ਕਿਹਾ ਕਿ ਇਹ ਮਾਮਲਾ ਪੰਜਾਬ ਦਾ ਹੈ ਤੇ ਇਸ ਸਬੰਧ ਵਿਚ ਪੰਜਾਬ ਦੇ ਸਾਰੇ ਸੰਸਦ ਮੈਂਬਰ ਲਿਖ ਕੇ ਦੇਣ ਤਾਂ ਉਹ ਇਹ ਮਾਮਲਾ ਸੀਬੀਆਈ ਨੂੰ ਸੌਂਪ ਦੇਣਗੇ।ਗਗਨਦੀਪ ਦਾ ਪਰਿਵਾਰ ਉਸ ਵੇਲੇ ਤਕ ਪੋਸਟਮਾਰਟਮ ਨਾ ਕਰਵਾਉਣ ਲਈ ਅੜਿਆ ਹੋਇਆ ਹੈ ਜਦ ਤਕ ਲਾਲਜੀਤ ਭੁੱਲਰ ਤੇ ਹੋਰਾਂ ਨੂੰ ਗ੍ਰਿਫ਼ਤਾਰ ਨਹੀਂ ਕਰ ਲਿਆ ਜਾਂਦਾ।

Total Views: 28 ,
Real Estate