DM ਗਗਨਦੀਪ ਭੁੱਲਰ ਖੁਦਕੁਸ਼ੀ ਮਾਮਲੇ ਵਿੱਚ ਮ੍ਰਿਤਕ ਦੀ ਮਾਤਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਉਨ੍ਹਾਂ ਨੇ ਇੱਕ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਹੈ ਕਿ ਪੋਸਟਮਾਰਟਮ ਪੰਜਾਬ ਤੋਂ ਬਾਹਰ, ਚੰਡੀਗੜ੍ਹ ਪੀਜੀਆਈ, ਸੈਕਟਰ 32, ਪੀਜੀਆਈ ਰੋਹਤਕ, ਜਾਂ ਏਮਜ਼ ਬਠਿੰਡਾ ਵਿੱਚ ਕੀਤਾ ਜਾਵੇ। ਇਸ ਲਈ ਇੱਕ ਸੁਤੰਤਰ ਪੈਨਲ ਬਣਾਇਆ ਜਾਵੇ। ਸੁਣਵਾਈ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਵੇਗੀ। ਅੰਮ੍ਰਿਤਸਰ ਵਿੱਚ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਡਿਸਟ੍ਰਿਕਟ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਦੇ ਮਾਮਲੇ ਵਿੱਚ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਹੋ ਗਈ ਹੈ। ਮ੍ਰਿਤਕ ਦੀ ਪਤਨੀ ਉਪਿੰਦਰ ਕੌਰ ਨੇ ਇਸ ਪੂਰੇ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਏਜੰਸੀ ਸੀ.ਬੀ.ਆਈ. ਤੋਂ ਕਰਵਾਉਣ ਦੀ ਮੰਗ ਕੀਤੀ ਹੈ।
Total Views: 63 ,
Real Estate



















