ਜਾਖੜ ਦਾ ਅਸਤੀਫਾ ਕੈਪਟਨ ਨੂੰ ਨਹੀਂ ਆਇਆ ਰਾਸ

ਗੁਰਦਾਸਪੁਰ ਤੋਂ ਲੋਕ ਸਭਾ ਚੋਣ ਹਾਰ ਜਾਣ ਮਗਰੋਂ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਸੋਮਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਭੇਜ ਦਿੱਤਾ ਸੀ।ਇਸ ਅਸਤੀਫੇ ਤੇ ਟਿੱਪਣੀ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਾਖੜ ਦੇ ਅਸਤੀਫੇ ਨੂੰ ਗੈਰ ਜ਼ਰੂਰੀ ਕਰਾਰ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਹੁਦੇ ਤੋਂ ਸੁਨੀਲ ਜਾਖੜ ਦੇ ਅਸਤੀਫ਼ੇ ਨੂੰ ਪੂਰੀ ਤਰ੍ਹਾਂ ਗੈਰ ਜ਼ਰੂਰੀ ਕਰਾਰ ਦਿੰਦਿਆਂ ਕਿਹਾ ਕਿ ਸੁਨੀਲ ਜਾਖੜ ਦੀ ਪ੍ਰਧਾਨਗੀ ਚ ਲੋਕ ਸਭਾ ਚੋਣਾਂ ਚ ਪੰਜਾਬ ਚ ਕਾਂਗਰਸ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ, ਇਸ ਲਈ ਅਹੁਦੇ ਅਸਤੀਫਾ ਦੇਣ ਦੀ ਕੋਈ ਲੋੜ ਨਹੀਂ ਹੈ । ਪੰਜਾਬ ਦੀਆਂ ਕੁੱਲ 13 ਲੋਕ ਸਭਾ ਸੀਟਾਂ ਚੋਂ ਕਾਂਗਰਸ ਨੇ 8, ਅਕਾਲੀ ਦਲ ਨੇ 2, ਭਾਜਪਾ ਨੇ 2 ਅਤੇ ਆਮ ਆਦਮੀ ਪਾਰਟੀ ਨੇ ਸਿਰਫ 1 ਸੀਟ ਜਿੱਤੀ ਹੈ। ਜਾਖੜ ਨੇ ਆਪਣੇ ਪੱਤਰ ਚ ਕਿਹਾ ਕਿ ਉਹ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਜਰਨਲ ਸਕੱਤਰ ਪ੍ਰਿਯੰਕਾ ਗਾਂਧੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੁਆਰਾ ਪੂਰੀ ਹਮਾਇਤ ਮਿਲਣ ਮਗਰੋਂ ਆਪਣੀ ਸੀਟ ਨਹੀਂ ਬਚਾ ਸਕੇ।

Total Views: 39 ,
Real Estate