ਸੋਨੀਆ ਗਾਂਧੀ ਹਸਪਤਾਲ ਵਿੱਚ ਦਾਖਲ

ਕਾਂਗਰਸ ਦੀ ਸਾਬਕਾ ਪ੍ਰਧਾਨ ਅਤੇ ਯੂਪੀਏ ਚੇਅਰਪਰਸਨ ਸੋਨੀਆ ਗਾਂਧੀ ਦੀ ਸਿਹਤ ਵਿਗੜ ਗਈ ਹੈ। ਉਨ੍ਹਾਂ ਨੂੰ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਡਾਕਟਰਾਂ ਦੀ ਇੱਕ ਟੀਮ ਉਨ੍ਹਾਂ ਦੀ ਹਾਲਤ ਦੀ ਨਿਗਰਾਨੀ ਕਰ ਰਹੀ ਹੈ।ਰਿਪੋਰਟਾਂ ਅਨੁਸਾਰ ਸੋਨੀਆ ਗਾਂਧੀ ਨੂੰ ਛਾਤੀ ਵਿੱਚ ਦਰਦ ਕਾਰਨ ਸਰ ਗੰਗਾ ਰਾਮ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦਾ ਇਲਾਜ ਡਾਕਟਰ ਅਨੂਪ ਬਾਸੂ ਦੀ ਨਿਗਰਾਨੀ ਹੇਠ ਕੀਤਾ ਜਾ ਰਿਹਾ ਹੈ। ਸੋਨੀਆ ਗਾਂਧੀ ਦੇ ਨਾਲ ਪ੍ਰਿਯੰਕਾ ਗਾਂਧੀ ਅਤੇ ਰਾਹੁਲ ਗਾਂਧੀ ਵੀ ਹਸਪਤਾਲ ਵਿੱਚ ਮੌਜੂਦ ਹਨ। ਡਾਕਟਰਾਂ ਅਨੁਸਾਰ, ਸੋਨੀਆ ਗਾਂਧੀ ਇਸ ਸਮੇਂ ਠੀਕ ਹਾਲਤ ਵਿੱਚ ਹਨ। ਉਹ ਡਾਕਟਰਾਂ ਦੀ ਇੱਕ ਟੀਮ ਦੀ ਨਿਗਰਾਨੀ ਹੇਠ ਹਨ।

Total Views: 29 ,
Real Estate