ਜੈੱਕ ਨਾਲ ਉੱਚਾ ਚੁੱਕਿਆ ਜਾ ਰਿਹਾ ਮਕਾਨ ਡਿੱਗਿਆ, 3 ਮਜ਼ਦੂਰਾਂ ਦੀ ਮੌਤ

ਬਰਨਾਲਾ ਦੇ ਪਿੰਡ ਫਰਵਾਹੀ ਵਿਖੇ ਜੈੱਕ ਨਾਲ ਉੱਚਾ ਚੁੱਕਿਆ ਜਿਹਾ ਜਾ ਰਿਹਾ ਮਕਾਨ ਡਿੱਗ ਗਿਆ, ਜਿਸ ਕਾਰਨ ਚਾਰ ਮਜ਼ਦੂਰ ਮਲਬੇ ਦੇ ਹੇਠਾਂ ਦੱਬ ਗਏ।ਜਿਨ੍ਹਾਂ ਵਿਚੋਂ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਇਕ ਮਜ਼ਦੂਰ ਨੂੰ ਮਲਬੇ ਵਿਚੋਂ ਕੱਢਣ ਲਈ ਯਤਨ ਕੀਤੇ ਜਾ ਰਹੇ ਹਨ। ਕਾਫੀ ਦਿਨਾਂ ਤੋਂ ਜੈੱਕ ਨਾਲ ਘਰ ਉੱਚਾ ਚੁੱਕਿਆ ਜਾ ਰਿਹਾ ਸੀ। ਅੱਜ ਸਵੇਰੇ ਸਵਾ ਕੁ ਚਾਰ ਵਜੇ ਅਚਾਨਕ ਲੈਂਟਰ ਡਿੱਗਣ ਕਾਰਨ ਘਰ ਅੰਦਰ ਪਏ ਚਾਰ ਮਜ਼ਦੂਰ ਮਲਬੇ ਹੇਠਾਂ ਦੱਬ ਗਏ।

Total Views: 21 ,
Real Estate