ਇਰਾਨ ਅਤੇ ਅਮਰੀਕਾ ਵਿਚਾਲੇ ਚੱਲ ਰਹੀ ਜੰਗ ਨੇ ਜਿੱਥੇ ਦੁਨੀਆ ਭਰ ’ਚ ਤੇਲ ਤੇ ਗੈਸ ਦਾ ਸੰਕਟ ਪੈਦਾ ਕਰ ਦਿਤਾ ਹੈ, ਇਸ ਦਾ ਸੱਭ ਤੋਂ ਵੱਡਾ ਅਸਰ ਪਾਕਿਸਤਾਨ ’ਚ ਦੇਖਣ ਨੂੰ ਮਿਲ ਰਿਹਾ ਹੈ।ਗਲੋਬਲ ਪੱਧਰ ’ਤੇ ਤੇਲ ਦੀ ਸਪਲਾਈ ਪ੍ਰਭਾਵਿਤ ਹੋਣ ਅਤੇ ਕੀਮਤਾਂ ਵਿਚ ਭਾਰੀ ਉਛਾਲ ਆਉਣ ਕਾਰਨ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਐਲਾਨ ਕੀਤਾ ਕਿ ਦੇਸ਼ ਭਰ ਦੇ ਸਕੂਲ ਅਗਲੇ ਦੋ ਹਫ਼ਤਿਆਂ ਲਈ ਬੰਦ ਕਰ ਦਿਤੇ ਗਏ ਹਨ। ਆਨਲਾਈਨ ਕਲਾਸਾਂ ਲਗਾਉਣ ਦੇ ਨਿਰਦੇਸ਼ ਦਿਤੇ ਗਏ ਹਨ। ਇਸ ਤੋਂ ਇਲਾਵਾ ਜ਼ਰੂਰੀ ਵਸਤੂਆਂ, ਜਿਵੇਂ ਦਵਾਈਆਂ ਅਤੇ ਰਾਸ਼ਨ ਨੂੰ ਛੱਡ ਕੇ ਬਾਕੀ ਸਾਰੀਆਂ ਦੁਕਾਨਾਂ ਅਤੇ ਵਪਾਰਕ ਅਦਾਰੇ ਸ਼ਾਮ ਨੂੰ ਜਲਦੀ ਬੰਦ ਕਰਨ ਦੇ ਹੁਕਮ ਦਿਤੇ ਗਏ ਹਨ।ਸਰਕਾਰੀ ਮੁਲਾਜ਼ਮਾਂ ਲਈ ‘ਵਰਕ ਫ਼ਰਾਮ ਹੋਮ’ ਲਾਗੂ ਕੀਤਾ ਗਿਆ ਹੈ ਅਤੇ ਸਰਕਾਰੀ ਗੱਡੀਆਂ ਦੇ ਤੇਲ ਕੋਟੇ ਵਿਚ 60 ਫ਼ੀ ਸਦੀ ਤਕ ਦੀ ਕਟੌਤੀ ਕੀਤੀ ਗਈ ਹੈ।
Total Views: 19 ,
Real Estate



















