1100 ਤੋਂ ਵੱਧ ਬੰ/ਬ ਦੀਆਂ ਝੂਠੀਆਂ ਧਮਕੀਆਂ ਦੇਣ ਵਾਲਾ ਚੜ੍ਹਿਆ ਪੁਲੀਸ ਅੜਿੱਕੇ

ਦਿੱਲੀ ਪੁਲੀਸ ਨੇ ਸਕੂਲਾਂ, ਹਾਈ ਕੋਰਟਾਂ ਅਤੇ ਸਰਕਾਰੀ ਦਫ਼ਤਰਾਂ ਨੂੰ 1,100 ਤੋਂ ਵੱਧ ਬੰਬ ਦੀਆਂ ਝੂਠੀਆਂ ਧਮਕੀਆਂ ਭੇਜਣ ਦੇ ਦੋਸ਼ ਵਿੱਚ ਕਰਨਾਟਕ ਤੋਂ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ।ਅਧਿਕਾਰੀਆਂ ਨੇ ਸੋਮਵਾਰ ਨੂੰ ਦੱਸਿਆ ਕਿ ਕਰਨਾਟਕ ਦੇ ਮੈਸੂਰ ਤੋਂ ਇੱਕ ਵਿਅਕਤੀ ਨੂੰ ਦੇਸ਼ ਭਰ ਦੇ ਸਕੂਲਾਂ, ਹਾਈ ਕੋਰਟਾਂ ਅਤੇ ਸਰਕਾਰੀ ਦਫ਼ਤਰਾਂ ਨੂੰ 1,100 ਤੋਂ ਵੱਧ ਬੰਬ ਦੀਆਂ ਝੂਠੀਆਂ ਧਮਕੀਆਂ ਭੇਜਣ ਦੇ ਦੋਸ਼ ਵਿੱਚ ਦਿੱਲੀ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਹੈ।ਮੁਲਜ਼ਮ ਦੀ ਪਛਾਣ 47 ਸਾਲਾ ਸ਼੍ਰੀਨਿਵਾਸ ਲੂਈਸ ਵਜੋਂ ਹੋਈ ਹੈ, ਜਿਸ ਨੂੰ ਦਿੱਲੀ ਪੁਲੀਸ ਅਤੇ ਸਥਾਨਕ ਪੁਲੀਸ ਟੀਮਾਂ ਦੇ ਸਾਂਝੇ ਅਪਰੇਸਨ ਤੋਂ ਬਾਅਦ ਸ਼ਨਿੱਚਰਵਾਰ ਨੂੰ ਉਸ ਦੇ ਕਿਰਾਏ ਦੇ ਮਕਾਨ ਤੋਂ ਕਾਬੂ ਕੀਤਾ ਗਿਆ ਸੀ।

Total Views: 15 ,
Real Estate