ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਈਰਾਨ ਵਿਰੁੱਧ ਸਖ਼ਤ ਰੁਖ਼ ਅਖਤਿਆਰ ਕਰਦਿਆਂ ਇੱਕ ਵੱਡਾ ਬਿਆਨ ਜਾਰੀ ਕੀਤਾ ਹੈ। ਟਰੰਪ ਨੇ ਕਿਹਾ ਹੈ ਕਿ ਅਮਰੀਕਾ ਇਸ ਵੇਲੇ ਈਰਾਨ ਦੀ ਨਵੀਂ ਸਰਕਾਰ ਨਾਲ ਫੌਜੀ ਕਾਰਵਾਈਆਂ ਨੂੰ ਖ਼ਤਮ ਕਰਨ ਲਈ ਗੰਭੀਰ ਚਰਚਾ ਕਰ ਰਿਹਾ ਹੈ, ਪਰ ਨਾਲ ਹੀ ਉਨ੍ਹਾਂ ਨੇ ਭਿਆਨਕ ਨਤੀਜੇ ਭੁਗਤਣ ਦੀ ਧਮਕੀ ਵੀ ਦਿੱਤੀ ਹੈ।ਟਰੰਪ ਨੇ ਚਿਤਾਵਨੀ ਦਿੱਤੀ ਕਿ ਅਮਰੀਕੀ ਫੌਜ ਈਰਾਨ ਦੀਆਂ ਉਨ੍ਹਾਂ ਚੀਜ਼ਾਂ ਨੂੰ ਪੂਰੀ ਤਰ੍ਹਾਂ ਨਸ਼ਟ ਕਰ ਦੇਵੇਗੀ ਜਿਨ੍ਹਾਂ ਨੂੰ ਹਾਲੇ ਤੱਕ “ਛੋਹਿਆ” ਵੀ ਨਹੀਂ ਗਿਆ ਹੈ, ਜਿਨ੍ਹਾਂ ਵਿੱਚ ਸਾਰੇ ਬਿਜਲੀ ਪੈਦਾ ਕਰਨ ਵਾਲੇ ਪਲਾਂਟ, ਤੇਲ ਦੇ ਖੂਹ ਅਤੇ ਖਾਰਗ ਟਾਪੂ (Kharg Island), ਖਾਰੇ ਪਾਣੀ ਨੂੰ ਸਾਫ਼ ਕਰਨ ਵਾਲੇ (Desalinization) ਪਲਾਂਟ ਸ਼ਾਮਲ ਹਨ।
Total Views: 24 ,
Real Estate



















