ਰਾਜੋਆਣਾ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਲਿਖੀ ਚਿੱਠੀ

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਇੱਕ ਭਾਵੁਕ ਅਤੇ ਸਖ਼ਤ ਚਿੱਠੀ ਲਿਖੀ ਹੈ। ਇਸ ਚਿੱਠੀ ਵਿੱਚ ਰਾਜੋਆਣਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਉਨ੍ਹਾਂ ਦੀ ਫਾਂਸੀ ਦੀ ਸਜ਼ਾ ਨੂੰ ਲੈ ਕੇ ਪਾਈ ਗਈ ਰਹਿਮ ਦੀ ਅਪੀਲ ਨੂੰ ਤੁਰੰਤ ਵਾਪਸ ਕਰਵਾਉਣ ਦੀ ਮੰਗ ਕੀਤੀ ਹੈ।ਰਾਜੋਆਣਾ ਨੇ ਆਪਣੀ ਚਿੱਠੀ ਵਿੱਚ ਕੇਂਦਰ ਸਰਕਾਰ ਅਤੇ ਸਿੱਖ ਸੰਸਥਾਵਾਂ ਦੀ ਕਾਰਜਪ੍ਰਣਾਲੀ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਉਹ ਪਿਛਲੇ 14 ਸਾਲਾਂ ਤੋਂ ਆਪਣੀ ਰਹਿਮ ਦੀ ਅਪੀਲ ‘ਤੇ ਫੈਸਲੇ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਲਿਖਿਆ, “14 ਸਾਲਾਂ ਤੋਂ ਪੈਂਡਿੰਗ ਪਈ ਅਪੀਲ ‘ਤੇ ਹੁਣ ਹੋਰ ਇੰਤਜ਼ਾਰ ਨਹੀਂ ਕੀਤਾ ਜਾ ਸਕਦਾ। ਮੈਨੂੰ ਫਾਂਸੀ ਦੀ ਚੱਕੀ ਵਿੱਚ ਰੱਖਣਾ, ਫਾਂਸੀ ਦੀ ਸਜ਼ਾ ਤੋਂ ਵੀ ਜ਼ਿਆਦਾ ਖ਼ਤਰਨਾਕ ਅਤੇ ਮਾਨਸਿਕ ਤਸੀਹੇ ਦੇਣ ਬਰਾਬਰ ਹੈ।” ਰਾਜੋਆਣਾ ਨੇ ਮੰਗ ਕੀਤੀ ਹੈ ਕਿ SGPC ਅਗਲੇ 10 ਦਿਨਾਂ ਦੇ ਅੰਦਰ-ਅੰਦਰ ਰਾਸ਼ਟਰਪਤੀ ਕੋਲ ਲੰਬਿਤ ਪਈ ਆਪਣੀ ਅਪੀਲ ਵਾਪਸ ਲਵੇ।ਭਾਈ ਰਾਜੋਆਣਾ ਨੇ ਸਪੱਸ਼ਟ ਕੀਤਾ ਹੈ ਕਿ ਉਹ ਆਪਣੀ ਸਜ਼ਾ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਰਹਿਮ ਦੀ ਭੀਖ ਨਹੀਂ ਮੰਗਣਾ ਚਾਹੁੰਦੇ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਫੈਸਲਾ ਨਹੀਂ ਲੈ ਰਹੀ, ਤਾਂ ਸਿੱਖ ਸੰਸਥਾਵਾਂ ਨੂੰ ਚਾਹੀਦਾ ਹੈ ਕਿ ਉਹ ਇਸ ਅਪੀਲ ਨੂੰ ਵਾਪਸ ਲੈ ਕੇ ਪ੍ਰਕਿਰਿਆ ਨੂੰ ਖ਼ਤਮ ਕਰਨ।

Total Views: 6 ,
Real Estate