ਕਾਂਗਰਸੀ ਆਗੂ ਖੁਸ਼ਬਾਜ਼ ਸਿੰਘ ਜਟਾਣਾ ਦੀ ਇੱਕ ਸੜਕ ਹਾਦਸੇ ਵਿੱਚ ਮੌਤ

ਕਾਂਗਰਸੀ ਆਗੂ ਖੁਸ਼ਬਾਜ਼ ਸਿੰਘ ਜਟਾਣਾ ਦੀ ਅੱਜ ਸ਼ਾਮ ਹਰਿਆਣਾ ਦੇ ਪਾਣੀਪਤ ਜ਼ਿਲ੍ਹੇ ਵਿੱਚ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਉਹ ਦਿੱਲੀ ਤੋਂ ਚੰਡੀਗੜ੍ਹ ਵਾਪਸ ਆ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਰਸਤੇ ਵਿੱਚ ਉਨ੍ਹਾਂ ਦੀ ਡਿਫੈਂਡਰ ਗੱਡੀ ਦਾ ਟਾਇਰ ਫਟਣ ਕਾਰਨ ਗੱਡੀ ਖੜ੍ਹੀ ਸੀ, ਜਿਸ ਦੌਰਾਨ ਪਿੱਛੋਂ ਆ ਰਹੇ ਇੱਕ ਟਰੱਕ ਨੇ ਉਨ੍ਹਾਂ ਦੀ ਗੱਡੀ ਵਿੱਚ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਉਨ੍ਹਾਂ ਨਾਲ ਮੌਜੂਦ ਦੋ ਗੰਨਮੈਨ ਵੀ ਗੰਭੀਰ ਜ਼ਖਮੀ ਹੋ ਗਏ ਹਨ।

Total Views: 1 ,
Real Estate