ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਨੇ ਅੱਜ ਦੱਸਿਆ ਕਿ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਰਿਵੀਜ਼ਨ (ਐਸ.ਆਈ.ਆਰ.) ਲਈ ਪੂਰੀ ਤਿਆਰੀ ਹੈ। ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੁਆਰਾ ਐਸ.ਆਈ.ਆਰ. ਅਭਿਆਸ ਲਈ ਸ਼ਡਿਊਲ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਪਹਿਲਾਂ ਸਾਰੀਆਂ ਸ਼ੁਰੂਆਤੀ ਗਤੀਵਿਧੀਆਂ ਇੱਕ ਢਾਂਚਾਗਤ ਅਤੇ ਸਮਾਂਬੱਧ ਢੰਗ ਨਾਲ ਕੀਤੀਆਂ ਜਾ ਰਹੀਆਂ ਹਨ।ਹੁਣ ਤੱਕ ਦੀ ਪ੍ਰਗਤੀ ਬਾਰੇ ਉਨ੍ਹਾਂ ਨੇ ਦੱਸਿਆ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਇੱਕ ਵਿਆਪਕ ਪ੍ਰੀ-ਐਸ.ਆਈ.ਆਰ. ਮੈਪਿੰਗ ਅਭਿਆਸ ਕੀਤਾ ਗਿਆ ਹੈ। 4 ਅਪ੍ਰੈਲ ਨੂੰ ਸਵੇਰੇ 8:00 ਵਜੇ ਤੱਕ ਦੇ ਤਾਜ਼ਾ ਅੰਕੜਿਆਂ ਅਨੁਸਾਰ, ਪੰਜਾਬ ਵਿੱਚ 74.27 ਫ਼ੀਸਦ ਵੋਟਰਾਂ ਦੀ ਵਿਸ਼ੇਸ਼ ਸੁਧਾਈ ਰਿਵੀਜ਼ਨ ਰਿਕਾਰਡਾਂ ਨਾਲ ਮੈਪਿੰਗ ਕੀਤੀ ਗਈ ਹੈ। ਕੁੱਲ 2,14,57,521 ਵੋਟਰਾਂ ਵਿੱਚੋਂ ਸੂਬੇ ਭਰ ਵਿੱਚ 1,59,36,941 ਵੋਟਰਾਂ ਦੀ ਮੈਪਿੰਗ ਕੀਤੀ ਜਾ ਚੁੱਕੀ ਹੈ।ਪ੍ਰੀ-ਐਸਆਈਆਰ ਦੇ ਅਭਿਆਸ ਨੂੰ ਸਮੇਂ ਸਿਰ ਅਤੇ ਸੁਚੱਜੇ ਢੰਗ ਨਾਲ ਮੁਕੰਮਲ ਕਰਨਾ ਯਕੀਨੀ ਬਣਾਉਣ ਲਈ, ਹੈੱਡਕੁਆਰਟਰ ਪੱਧਰ ‘ਤੇ ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ (ਈਆਰਓਜ਼) ਦੁਆਰਾ ਕੀਤੀ ਗਈ ਪ੍ਰਗਤੀ ਦੀ ਰੋਜ਼ਾਨਾ ਨਿਗਰਾਨੀ ਕੀਤੀ ਜਾ ਰਹੀ ਹੈ, ਜਿਸ ਨਾਲ ਨਜ਼ਦੀਕੀ ਨਿਗਰਾਨੀ ਅਤੇ ਮੁੱਦਿਆਂ ਦਾ ਤੁਰੰਤ ਹੱਲ ਸੰਭਵ ਹੋ ਸਕਿਆ ਹੈ।
SIR ਲਈ ਪੰਜਾਬ ਪੂਰੀ ਤਰ੍ਹਾਂ ਤਿਆਰ: ਮੁੱਖ ਚੋਣ ਅਧਿਕਾਰੀ
Total Views: 13 ,
Real Estate


















