ਬਠਿੰਡਾ ‘ਚ ਸਦਰ ਥਾਣੇ ਦਾ ਪੂਰਾ ਸਟਾਫ਼ ਬਦਲਿਆ

ਬਠਿੰਡਾ ਦੇ ਸਦਰ ਪੁਲਿਸ ਸਟੇਸ਼ਨ ਦੇ ਸਮੁੱਚੇ ਸਟਾਫ਼ ਦਾ ਤਬਾਦਲਾ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਹ ਵੱਡੀ ਕਾਰਵਾਈ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਸਬੰਧੀ ਮਿਲੀ ਇੱਕ ਗੰਭੀਰ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਮੁੱਖ ਮੰਤਰੀ ਐਤਵਾਰ ਨੂੰ ਬਠਿੰਡਾ ਦੇ ਬਲਵੰਤ ਗਾਰਗੀ ਆਡੀਟੋਰੀਅਮ (Balwant Gargi Auditorium) ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ, ਪੰਚਾਂ-ਸਰਪੰਚਾਂ ਅਤੇ ਵਰਕਰਾਂ ਨਾਲ ਇੱਕ ਅਹਿਮ ਮੀਟਿੰਗ ਕਰ ਰਹੇ ਸਨ, ਜਿੱਥੇ ਜਨਤਾ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ।ਮੀਟਿੰਗ ਦੌਰਾਨ ਪਿੰਡ ਗੁਲਾਬਗੜ੍ਹ ਦੇ ਸਰਪੰਚ ਲੱਖਾ ਸਿੰਘ ਨੇ ਮੁੱਖ ਮੰਤਰੀ ਦੇ ਸਾਹਮਣੇ ਪੁਲਿਸ ਦੀ ਕਾਰਜਪ੍ਰਣਾਲੀ ‘ਤੇ ਸਵਾਲ ਚੁੱਕਦਿਆਂ ਦੱਸਿਆ ਕਿ ਉਨ੍ਹਾਂ ਦੇ ਪਿੰਡ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਨਸ਼ੇ ਕਾਰਨ ਕਈ ਨੌਜਵਾਨਾਂ ਦੀ ਮੌਤ ਹੋ ਚੁੱਕੀ ਹੈ। ਸਰਪੰਚ ਨੇ ਦੋਸ਼ ਲਾਇਆ ਕਿ ਇਸ ਸਬੰਧੀ ਸਦਰ ਪੁਲਿਸ ਸਟੇਸ਼ਨ ਨੂੰ ਵਾਰ-ਵਾਰ ਜਾਣਕਾਰੀ ਦਿੱਤੀ ਗਈ ਸੀ, ਪਰ ਪੁਲਿਸ ਅਧਿਕਾਰੀਆਂ ਵੱਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਸਰਪੰਚ ਦੀ ਗੱਲ ਸੁਣਨ ਤੋਂ ਬਾਅਦ ਮੁੱਖ ਮੰਤਰੀ ਨੇ ਮੌਕੇ ‘ਤੇ ਹੀ ਪੂਰੇ ਥਾਣੇ ਦੇ ਸਟਾਫ਼ ਨੂੰ ਹਟਾਉਣ ਦਾ ਫੈਸਲਾ ਸੁਣਾਇਆ।

Total Views: 18 ,
Real Estate