ਇਰਾਨੀ ਸਰਕਾਰੀ ਮੀਡੀਆ ਅਤੇ ਨਿਊਜ਼ ਰਿਪੋਰਟਾਂ ਅਨੁਸਾਰ ਇਰਾਨ ਨੇ ਲਿਬਨਾਨ ’ਤੇ ਇਜ਼ਰਾਈਲ ਵੱਲੋਂ ਲਗਾਤਾਰ ਕੀਤੇ ਜਾ ਰਹੇ ਹਮਲਿਆਂ ਦੇ ਵਿਰੋਧ ਵਿੱਚ ਹੋਰਮੁਜ਼ ਜਲ ਮਾਰਗ ਨੂੰ ਪੂਰੀ ਤਰ੍ਹਾਂ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਰਾਨ ਨੇ ਇਹ ਕਦਮ ਇਜ਼ਰਾਈਲੀ ਫੌਜੀ ਕਾਰਵਾਈਆਂ ਦਾ ਜਵਾਬ ਦੇਣ ਅਤੇ ਖੇਤਰੀ ਦਬਾਅ ਬਣਾਉਣ ਲਈ ਚੁੱਕਿਆ ਹੈ। ਇਸ ਮਹੱਤਵਪੂਰਨ ਸਮੁੰਦਰੀ ਰਸਤੇ ਦੇ ਬੰਦ ਹੋਣ ਨਾਲ ਦੁਨੀਆ ਭਰ ਦੇ ਤੇਲ ਸਪਲਾਈ ਅਤੇ ਸਮੁੰਦਰੀ ਵਪਾਰ ’ਤੇ ਬਹੁਤ ਗੰਭੀਰ ਅਸਰ ਪੈਣ ਦੀ ਸੰਭਾਵਨਾ ਹੈ ਕਿਉਂਕਿ ਦੁਨੀਆ ਦੇ ਤੇਲ ਵਪਾਰ ਦਾ ਇੱਕ ਬਹੁਤ ਵੱਡਾ ਹਿੱਸਾ ਇਸੇ ਰਸਤੇ ਰਾਹੀਂ ਗੁਜ਼ਰਦਾ ਹੈ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਅੱਜ ਸਪੱਸ਼ਟ ਕੀਤਾ ਹੈ ਕਿ ਇਰਾਨ ਨਾਲ ਹੋਏ ਦੋ ਹਫ਼ਤਿਆਂ ਦੇ ਜੰਗਬੰਦੀ ਸਮਝੌਤੇ ਵਿੱਚ ਲਿਬਨਾਨ ਨੂੰ ਸ਼ਾਮਲ ਨਹੀਂ ਕੀਤਾ ਗਿਆ ਹੈ। ਇੱਕ ਇੰਟਰਵਿਊ ਦੌਰਾਨ ਟਰੰਪ ਨੇ ਕਿਹਾ ਕਿ ਹਿਜ਼ਬੁੱਲ੍ਹਾ ਦੀਆਂ ਗਤੀਵਿਧੀਆਂ ਕਾਰਨ ਲਿਬਨਾਨ ਇਸ ਡੀਲ ਦਾ ਹਿੱਸਾ ਨਹੀਂ ਹੈ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਇਸ ਮਸਲੇ ਨੂੰ ਵੀ ਬਾਅਦ ਵਿੱਚ ਹੱਲ ਕਰ ਲਿਆ ਜਾਵੇਗਾ ਪਰ ਫਿਲਹਾਲ ਜੰਗਬੰਦੀ ਦੀਆਂ ਸ਼ਰਤਾਂ ਉੱਥੇ ਲਾਗੂ ਨਹੀਂ ਹੁੰਦੀਆਂ। ਟਰੰਪ ਦੇ ਇਸ ਬਿਆਨ ਨੇ ਸਪਸ਼ਟ ਕਰ ਦਿੱਤਾ ਹੈ ਕਿ ਇਰਾਨ ਨਾਲ ਸ਼ਾਂਤੀ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਲਿਬਨਾਨ ਵਿੱਚ ਹਾਲਾਤ ਹਾਲੇ ਵੀ ਤਣਾਅਪੂਰਨ ਬਣੇ ਰਹਿਣਗੇ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਦੁਨੀਆ ਭਰ ਦੇ ਦੇਸ਼ਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜਿਹੜਾ ਵੀ ਦੇਸ਼ ਇਰਾਨ ਨੂੰ ਹਥਿਆਰਾਂ ਦੀ ਸਪਲਾਈ ਕਰੇਗਾ, ਅਮਰੀਕਾ ਉਸ ‘ਤੇ ਤੁਰੰਤ ਪ੍ਰਭਾਵ ਨਾਲ 50 ਫੀਸਦੀ ਟੈਰਿਫ ਲਗਾ ਦੇਵੇਗਾ।
ਲਿਬਨਾਨ ’ਤੇ ਇਜ਼ਰਾਈਲ ਦੇ ਹਮਲੇ ਜਾਰੀ ਰਹਿਣ ਕਾਰਨ Iran ਵੱਲੋਂ ਹੋਰਮੁਜ਼ ਜਲ ਮਾਰਗ ਬੰਦ ਕਰਨ ਦਾ ਐਲਾਨ
Total Views: 6 ,
Real Estate



















