ਚੇਤਾਵਨੀ! ਉੱਤਰੀ ਭਾਰਤ ਪਾਰਾ ‘ਚ 40 ਡਿਗਰੀ ਦੇ ਪਾਰ ਜਾਣ ਦੀ ਤਿਆਰੀ ‘ਚ

ਅਪ੍ਰੈਲ ਦਾ ਅੱਧਾ ਮਹੀਨਾ ਲਗਭਗ ਬੀਤ ਚੁੱਕਾ ਹੈ ਅਤੇ ਹੁਣ ਗਰਮੀ ਦੇ ਤੇਵਰ ਵੀ ਤਿੱਖੇ ਹੋ ਰਹੇ ਹਨ। ਅੱਜ ਤੋਂ ਵੱਧ ਤੋਂ ਵੱਧ ਤਾਪਮਾਨ ਵਧੇਗਾ ਅਤੇ ਇਸ ਹਫ਼ਤੇ ਦੇ ਅੰਤ ਤੱਕ ਤਾਪਮਾਨ 40-41 ਡਿਗਰੀ ਦੇ ਪਾਰ ਜਾਣ ਵਾਲਾ ਹੈ। ਘੱਟੋ-ਘੱਟ ਤਾਪਮਾਨ ਵੀ 25 ਡਿਗਰੀ ਦੇ ਪਾਰ ਜਾਣ ਦੀ ਸੰਭਾਵਨਾ ਹੈ।ਮੌਸਮ ਵਿਭਾਗ ਨੇ ਪਹਿਲਾਂ ਹੀ ਭਿਆਨਕ ਗਰਮੀ ਦੀ ਚੇਤਾਵਨੀ ਦੇ ਦਿੱਤੀ ਹੈ। ਅਜਿਹੇ ਵਿੱਚ ਦਿੱਲੀ, ਯੂਪੀ, ਹਰਿਆਣਾ, ਰਾਜਸਥਾਨ ਅਤੇ ਪੰਜਾਬ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਗਰਮੀ ਹੁਣ ਪਸੀਨੇ ਛੁਡਾ ਦੇਵੇਗੀ। ਰਾਜਧਾਨੀ ਦਿੱਲੀ ਵਿੱਚ ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 34.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਇਸ ਸੀਜ਼ਨ ਦਾ ਸਭ ਤੋਂ ਵੱਧ ਤਾਪਮਾਨ ਹੈ । ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਦਿੱਲੀ ਵਿੱਚ ਪਾਰਾ 17 ਤੋਂ 19 ਅਪ੍ਰੈਲ ਦੇ ਵਿਚਕਾਰ 39 ਤੋਂ 41 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ।ਇਸਦੇ ਨਾਲ ਮੱਧ ਪ੍ਰਦੇਸ਼ ਵਿੱਚ ਵੀ ਤੇਜ਼ ਗਰਮੀ ਪਵੇਗੀ। ਮੌਸਮ ਵਿਭਾਗ ਦੇ ਅਨੁਸਾਰ ਅਗਲੇ ਚਾਰ ਦਿਨਾਂ ਵਿੱਚ ਮੱਧ ਪ੍ਰਦੇਸ਼ ਵਿੱਚ ਵੱਧ ਤੋਂ ਵੱਧ ਤਾਪਮਾਨ 3 ਤੋਂ 5 ਡਿਗਰੀ ਸੈਲਸੀਅਸ ਵਧਣ ਦੀ ਉਮੀਦ ਹੈ। ਮੌਸਮ ਵਿਭਾਗ ਦੇ ਅਨੁਸਾਰ ਇੰਦੌਰ, ਉਜੈਨ, ਭੋਪਾਲ ਅਤੇ ਨਰਮਦਾਪੁਰਮ ਡਿਵੀਜ਼ਨ ਸਭ ਤੋਂ ਵੱਧ ਗਰਮੀ ਦਾ ਸਾਹਮਣਾ ਕਰ ਰਹੇ ਹਨ। ਰਤਲਾਮ ਵਿੱਚ ਸਭ ਤੋਂ ਵੱਧ ਤਾਪਮਾਨ 40.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।ਪੰਜਾਬ ਅਤੇ ਚੰਡੀਗੜ੍ਹ ਵਿੱਚ ਦਿਨ ਵੇਲੇ ਤੇਜ਼ ਧੁੱਪ ਨਿਕਲਣ ਕਾਰਨ ਤਾਪਮਾਨ ਵਧਣ ਲੱਗਾ ਹੈ। ਇੱਕ ਦਿਨ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 0.4 ਡਿਗਰੀ ਦਾ ਵਾਧਾ ਹੋਇਆ ਹੈ। ਮੌਸਮ ਵਿਭਾਗ ਅਨੁਸਾਰ ਅੱਜ ਮੌਸਮ ਖੁਸ਼ਕ ਰਹੇਗਾ। ਮੌਸਮ ਵਿਭਾਗ ਦੇ ਮੁਤਾਬਕ, 16 ਅਤੇ 17 ਅਪ੍ਰੈਲ ਨੂੰ ਪੰਜਾਬ ਦੀਆਂ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦਕਿ ਬਾਕੀ ਦਿਨਾਂ ਵਿੱਚ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਅਗਲੇ ਤਿੰਨ ਦਿਨਾਂ ਤੱਕ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਸਤਹੀ ਹਵਾਵਾਂ ਚੱਲ ਸਕਦੀਆਂ ਹਨ। ਆਉਣ ਵਾਲੇ ਸੱਤ ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ 4 ਤੋਂ 6 ਡਿਗਰੀ ਸੈਲਸੀਅਸ ਤੱਕ ਵਾਧਾ ਹੋਣ ਦੀ ਸੰਭਾਵਨਾ ਹੈ, ਜਿਸ ਨਾਲ ਸੂਬੇ ਵਿੱਚ ਗਰਮੀ ਦਾ ਅਸਰ ਹੌਲੀ-ਹੌਲੀ ਵਧੇਗਾ।

Total Views: 5 ,
Real Estate