‘ਆਪ’ ਦੇ ਰਾਜ ਸਭਾ ਮੈਂਬਰ ਦੇ ਘਰ ਸਮੇਤ 9 ਟਿਕਾਣਿਆਂ ’ਤੇ ਈਡੀ ਦੀ ਛਾਪੇਮਾਰੀ

ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ 9 ਟਿਕਾਣਿਆਂ ’ਤੇ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਛਾਪੇ ਮਾਰੇ। ਅੱਜ ਸਵੇਰੇ ਈਡੀ ਦੀਆਂ ਟੀਮਾਂ ਜਲੰਧਰ ਵਿਚ ਉਨ੍ਹਾਂ ਦੇ ਘਰ, ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਸਮੇਤ ਹੋਰ ਥਾਵਾਂ ਤੇ ਪਹੁੰਚੀਆਂ ਜਿਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਘਰ ਦੇ ਬਾਹਰ ਪੁਲਿਸ ਤਾਇਨਾਤ ਕੀਤੀ ਗਈ ਹੈ ਅਤੇ ਅਸ਼ੋਕ ਮਿੱਤਲ ਇਸ ਵੇਲੇ ਆਪਣੇ ਜਲੰਧਰ ਵਾਲੇ ਘਰ ਵਿਚ ਮੌਜੂਦ ਹਨ।ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਈਡੀ ਵੱਲੋਂ ਇਹ ਰੇਡ ਮਨੀ ਲਾਂਡਰਿੰਗ ਨਾਲ ਜੁੜੇ ਮਾਮਲੇ ਵਿਚ ਕੀਤੀ ਗਈ ਹੈ, ਜਿਸ ਨੂੰ ਅਸ਼ੋਕ ਮਿੱਤਲ ਅਤੇ ਉਨ੍ਹਾਂ ਦੇ ਬੇਟੇ ਨਾਲ ਜੋੜਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਲਗਭਗ 12 ਦਿਨ ਪਹਿਲਾਂ ਆਮ ਆਦਮੀ ਪਾਰਟੀ ਨੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਰਾਜ ਸਭਾ ਦੇ ਉਪ-ਨੇਤਾ ਦੇ ਅਹੁਦੇ ਤੋਂ ਹਟਾ ਦਿੱਤਾ ਸੀ। ਇਸ ਤੋਂ ਬਾਅਦ ਅਸ਼ੋਕ ਮਿੱਤਲ ਨੂੰ ਉਪ-ਨੇਤਾ ਬਣਾਇਆ ਗਿਆ। ਅਸ਼ੋਕ ਮਿੱਤਲ ਪੰਜਾਬ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਫਾਊਂਡਰ ਅਤੇ ਚਾਂਸਲਰ ਹਨ । ਉਹ 2022 ਵਿਚ ਰਾਜ ਸਭਾ ਸੰਸਦ ਬਣੇ ਸਨ।ਜਾਣਕਾਰੀ ਅਨੁਸਾਰ ਈਡੀ ਦੀ ਦਿੱਲੀ ਟੀਮ ਨੇ ਜਲੰਧਰ ਅਤੇ ਫਗਵਾੜਾ ਵਿਚ ਲਵਲੀ ਗਰੁੱਪ ਦੀਆਂ ਕਈ ਥਾਵਾਂ ਤੇ ਛਾਪੇਮਾਰੀ ਕੀਤੀ ਹੈ।

Total Views: 10 ,
Real Estate