ਆਂਧਰਾ ਪ੍ਰਦੇਸ਼ ਦੇ ਕੁਰਨੂਲ ਜ਼ਿਲ੍ਹੇ ਵਿਚ ਅੱਜ ਸਵੇਰੇ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ। ਮੰਤਰਾਲਾਮ ਡਿਵੀਜ਼ਨ ਦੇ ਚਿਲਕਲਡੋਨਾ ਨੇੜੇ ਇਕ ਬੋਲੈਰੋ ਗੱਡੀ ਇਕ ਲਾਰੀ ਨਾਲ ਟਕਰਾ ਗਈ ਤੇ ਇਸ ਵਿਚ ਅੱਠ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਟੱਕਰ ਇੰਨੀ ਭਿਆਨਕ ਸੀ ਕਿ ਇਸ ਨਾਲ ਮੌਕੇ ‘ਤੇ ਹਫੜਾ-ਦਫੜੀ ਮਚ ਗਈ, ਜਿਸ ਕਾਰਨ ਕਈ ਯਾਤਰੀ ਗੱਡੀ ਦੇ ਅੰਦਰ ਫਸ ਗਏ। ਅਧਿਕਾਰੀਆਂ ਨੇ ਦੱਸਿਆ ਕਿ ਇਸ ਹਾਦਸੇ ਵਿਚ ਕੁੱਲ ਅੱਠ ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ਵਿਚੋਂ ਪੰਜ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਤਿੰਨ ਹੋਰਾਂ ਦੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ। ਹਾਦਸੇ ਵਿਚ ਲਗਭਗ 10 ਤੋਂ 12 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਐਮੀਗਨੂਰ ਹਸਪਤਾਲ ਲਿਜਾਇਆ ਗਿਆ, ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
Total Views: 1 ,
Real Estate





















