‘ਅਕਾਲੀ ਦਲ ਵਾਰਿਸ ਪੰਜਾਬ ਦੇ’ ਅਤੇ ‘ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ’ ਨੇ ਗੱਠਜੋੜ ਕਰਨ ਦਾ ਰਸਮੀ ਐਲਾਨ

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਅਤੇ ‘ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ’ ਨੇ ਗੱਠਜੋੜ ਕਰਨ ਦਾ ਰਸਮੀ ਐਲਾਨ ਕਰ ਦਿੱਤਾ ਹੈ। ਇਸ ਗੱਠਜੋੜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਇੱਕ “ਪੰਥਕ ਏਕਤਾ ਤਾਲਮੇਲ ਕਮੇਟੀ” ਦਾ ਗਠਨ ਕੀਤਾ ਗਿਆ ਹੈ।ਤਾਲਮੇਲ ਕਮੇਟੀਆਂ ਦੀ ਪਹਿਲੀ ਅਹਿਮ ਮੀਟਿੰਗ ਵਿੱਚ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ ਕਿ ਦੋਵੇਂ ਧਿਰਾਂ ਮਿਲ ਕੇ ਸਿੱਖ ਪੰਥ ਅਤੇ ਪੰਜਾਬ ਦੀ ਬਿਹਤਰੀ ਲਈ ਕੰਮ ਕਰਨਗੀਆਂ। ਇਸ ਮੌਕੇ ਗੱਠਜੋੜ ਦੇ ਆਗੂਆਂ ਨੇ ਦੱਸਿਆ ਕਿ ਇਹ ਕਦਮ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੋਏ ਹੁਕਮਨਾਮੇ ਦੀ ਭਾਵਨਾ ਤਹਿਤ ਚੁੱਕਿਆ ਗਿਆ ਹੈ, ਜਿਸ ਵਿੱਚ ਪੰਥਕ ਏਕਤਾ ‘ਤੇ ਜ਼ੋਰ ਦਿੱਤਾ ਗਿਆ ਸੀ।

Total Views: 16 ,
Real Estate