ਮਹਿਲਾ ਰਾਖਵਾਂਕਰਨ ਦੇ ਮੁੱਦੇ ‘ਤੇ ਭਾਜਪਾ ਵੱਲੋਂ ਪ੍ਰਦਰਸ਼ਨ

ਸੰਸਦ ਵਿੱਚ ਔਰਤਾਂ ਨੂੰ ਰਾਖਵਾਂਕਰਨ ਦੇਣ ਦੇ ਉਦੇਸ਼ ਨਾਲ ਲਿਆਂਦਾ ਗਿਆ ਬਿੱਲ ਸੰਸਦ ਵਿੱਚ ਪਾਸ ਨਹੀਂ ਹੋ ਸਕਿਆ। ਸੰਸਦ ਵਿੱਚ ਮਿਲੀ ਇਸ ਨਾਕਾਮਯਾਬੀ ਕਾਰਨ ਭਾਜਪਾ ਗੁੱਸੇ ਵਿੱਚ ਹੈ ਅਤੇ ਅੱਜ ਭਾਜਪਾ ਆਗੂਆਂ ਵੱਲੋਂ ਸੜਕਾਂ ‘ਤੇ ਪ੍ਰਦਰਸ਼ਨ ਕੀਤੇ ਗਏ। ਵਿਰੋਧੀ ਧਿਰ ‘ਤੇ ਨਾਰੀ ਵਿਰੋਧੀ ਮਾਨਸਿਕਤਾ ਦਾ ਦੋਸ਼ ਲਗਾਉਂਦੇ ਹੋਏ ਮਹਿਲਾ ਸੰਸਦ ਮੈਂਬਰਾਂ, ਨੇਤਾਵਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਰਾਹੁਲ ਗਾਂਧੀ ਦੀ ਰਿਹਾਇਸ਼ ਦਾ ਘਿਰਾਓ ਕਰਨ ਪਹੁੰਚੇ।ਇਸ ਰੋਸ ਪ੍ਰਦਰਸ਼ਨ ਵਿੱਚ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ, ਸੰਸਦ ਮੈਂਬਰ ਹੇਮਾ ਮਾਲਿਨੀ, ਕਮਲਜੀਤ ਸਹਿਰਾਵਤ, ਬਾਂਸੁਰੀ ਸਵਰਾਜ ਅਤੇ ਮਨੋਜ ਤਿਵਾਰੀ ਸਮੇਤ ਕਈ ਪ੍ਰਮੁੱਖ ਨੇਤਾ ਸ਼ਾਮਲ ਹੋਏ। ਦੋਵਾਂ ਧਿਰਾਂ ਦੇ ਨੇਤਾਵਾਂ ਦੀ ਬਿਆਨਬਾਜ਼ੀ ਜਾਰੀ ਹੈ। ਮਹਿਲਾ ਰਾਖਵਾਂਕਰਨ ਕਾਨੂੰਨ ਵਿੱਚ ਸੋਧ ਲਈ ਲਿਆਂਦੇ ਗਏ ਸੰਵਿਧਾਨ ਸੋਧ ਬਿੱਲ ਦੇ ਪਾਸ ਨਾ ਹੋਣ ਤੋਂ ਗੁੱਸੇ ਵਿੱਚ ਆਏ ਭਾਜਪਾ ਨੇਤਾਵਾਂ ਨੇ ਬਿੱਲ ਦੇ ਵਿਰੋਧ ਵਿੱਚ ਵੋਟ ਪਾਉਣ ਵਾਲੀਆਂ ਵਿਰੋਧੀ ਪਾਰਟੀਆਂ ‘ਤੇ ਜੰਮ ਕੇ ਨਿਸ਼ਾਨਾ ਸਾਧਿਆ।

Real Estate