ਪਟਾਕਾ ਫੈਕਟਰੀ ’ਚ ਧਮਾਕਾ; 13 ਮੌਤਾਂ

ਕੇਰਲਾ ਦੇ ਤ੍ਰਿਸੂਰ ਜ਼ਿਲ੍ਹੇ ਵਿੱਚ ਅੱਜ ਦੁਪਹਿਰ ਮੁੰਡਾਤੀਕੋਡ ਸਥਿਤ ਪਟਾਕਾ ਫੈਕਟਰੀ ਵਿੱਚ ਧਮਾਕੇ ਕਾਰਨ ਘੱਟੋ-ਘੱਟ 13 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਇਹ ਹਾਦਸਾ 26 ਅਪਰੈਲ ਨੂੰ ਹੋਣ ਵਾਲੇ ‘ਤ੍ਰਿਸੂਰ ਪੁਰਮ’ ਉਤਸਵ ਲਈ ਮੰਦਰ ਵਾਸਤੇ ਪਟਾਕੇ ਤਿਆਰ ਕਰਦੇ ਸਮੇਂ ਵਾਪਰਿਆ। ਸਰਕਾਰੀ ਮੈਡੀਕਲ ਕਾਲਜ ਅਨੁਸਾਰ 13 ਜ਼ਖ਼ਮੀ ਜ਼ੇਰੇ-ਇਲਾਜ ਹਨ, ਜਿਨ੍ਹਾਂ ’ਚੋਂ ਪੰਜ ਦੀ ਹਾਲਤ ਗੰਭੀਰ ਹੈ।ਮੁੱਖ ਮੰਤਰੀ ਪਿਨਾਰਈ ਵਿਜਯਨ ਨੇ ਹਾਦਸੇ ’ਤੇ ਦੁੱਖ ਪ੍ਰਗਟ ਕਰਦਿਆਂ ਪੀੜਤਾਂ ਨੂੰ ਹਰ ਸੰਭਵ ਮੈਡੀਕਲ ਸਹਾਇਤਾ ਦੇਣ ਦੇ ਹੁਕਮ ਦਿੱਤੇ ਹਨ। ਸੂਬਾ ਸਰਕਾਰ ਨੇ ਰਾਹਤ ਕਾਰਜਾਂ ਲਈ 50 ਲੱਖ ਰੁਪਏ ਮਨਜ਼ੂਰ ਕੀਤੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 2-2 ਲੱਖ ਰੁਪਏ ਦੀ ਮਾਲੀ ਸਹਾਇਤਾ ਦੇਣ ਦਾ ਐਲਾਨ ਕੀਤਾ।

Total Views: 10 ,
Real Estate