ਪੱਛਮੀ ਬੰਗਾਲ ਵਿੱਚ ਸਿਆਸੀ ਤਾਕਤ ਦੇ ਵੱਡੇ ਇਮਤਿਹਾਨ ਵਜੋਂ ਦੇਖੀਆਂ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਅੱਜ ਸਵੇਰੇ 7 ਵਜੇ ਵੋਟਾਂ ਪੈਣ ਦਾ ਕੰਮ ਅਮਨ-ਅਮਾਨ ਨਾਲ ਸ਼ੁਰੂ ਹੋ ਗਿਆ। ਇਸ ਪੜਾਅ ਵਿੱਚ ਸੂਬੇ ਦੀਆਂ ਕੁੱਲ 294 ਸੀਟਾਂ ਵਿੱਚੋਂ ਅੱਧੇ ਤੋਂ ਵੱਧ ਭਾਵ 152 ਸੀਟਾਂ ’ਤੇ ਵੋਟਿੰਗ ਹੋ ਰਹੀ ਹੈ। ਉੱਤਰੀ ਬੰਗਾਲ ਦੇ ਦਾਰਜੀਲਿੰਗ ਤੇ ਜਲਪਾਈਗੁੜੀ ਤੋਂ ਲੈ ਕੇ ਦੱਖਣ ਦੇ ਮੁਰਸ਼ਿਦਾਬਾਦ, ਨਾਦੀਆ ਅਤੇ ਹੁਗਲੀ ਵਰਗੇ ਜ਼ਿਲ੍ਹਿਆਂ ਵਿੱਚ ਵੋਟਰਾਂ ਦੀਆਂ ਲੰਮੀਆਂ ਕਤਾਰਾਂ ਦੇਖਣ ਨੂੰ ਮਿਲ ਰਹੀਆਂ ਹਨ। ਇੱਥੇ ਸੱਤਾਧਾਰੀ ਤ੍ਰਿਣਮੂਲ ਕਾਂਗਰਸ ਅਤੇ ਭਾਜਪਾ ਵਿਚਾਲੇ ਸਿੱਧੀ ਟੱਕਰ ਦਿਖਾਈ ਦੇ ਰਹੀ ਹੈ।ਚੋਣ ਕਮਿਸ਼ਨ ਅਨੁਸਾਰ ਇਸ ਪੜਾਅ ਵਿੱਚ ਕੁੱਲ 3.6 ਕਰੋੜ ਵੋਟਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ, ਜਿਨ੍ਹਾਂ ਵਿੱਚ ਲਗਭਗ 1.75 ਕਰੋੜ ਮਹਿਲਾਵਾਂ ਅਤੇ 465 ਥਰਡ ਜੈਂਡਰ ਵੋਟਰ ਸ਼ਾਮਲ ਹਨ।
Total Views: 29 ,
Real Estate















