NSA ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਗ੍ਰਿਫ਼ਤਾਰ,ਦੋ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਡਿਬਰੂਗੜ੍ਹ ਥਾਣੇ ਵਿੱਚ ਲੈ ਕੇ ਪਹੁੰਚੀ ਪੰਜਾਬ ਪੁਲਿਸ

NSA ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਗ੍ਰਿਫ਼ਤਾਰ
ਅਦਾਲਤ ਨੇ ਦੋ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜਿਆ
ਡਿਬਰੂਗੜ੍ਹ ਥਾਣੇ ਵਿੱਚ ਲੈ ਕੇ ਪਹੁੰਚੀ ਪੰਜਾਬ ਪੁਲਿਸ

ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਵੀਰਵਾਰ ਨੂੰ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅਜਨਾਲਾ ਹਿੰਸਾ ਮਾਮਲੇ ਵਿੱਚ ਰਸਮੀ ਤੌਰ ’ਤੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਕਾਰਵਾਈ ਅੰਮ੍ਰਿਤਪਾਲ ਵਿਰੁੱਧ ਲੱਗੇ ਕੌਮੀਂ ਸੁਰੱਖਿਆ ਐਕਟ (NSA) ਦੀ ਮਿਆਦ ਖ਼ਤਮ ਹੋਣ ਤੋਂ ਤੁਰੰਤ ਬਾਅਦ ਅਮਲ ਵਿੱਚ ਲਿਆਂਦੀ ਗਈ। ਗ੍ਰਿਫ਼ਤਾਰੀ ਤੋਂ ਬਾਅਦ ਉਸ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅਜਨਾਲਾ ਦੀ ਸਬ-ਡਿਵੀਜ਼ਨਲ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਪੁਲੀਸ ਨੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ, ਹਥਿਆਰਾਂ ਤੇ ਵਾਹਨਾਂ ਦੀ ਬਰਾਮਦਗੀ ਅਤੇ ‘ਅਨੰਦਪੁਰ ਖ਼ਾਲਸਾ ਫੋਰਸ’ ਦੀ ਕਥਿਤ ਸਥਾਪਨਾ ਪਿੱਛੇ ਸਾਜ਼ਿਸ਼ ਦਾ ਪਤਾ ਲਗਾਉਣ ਲਈ 15 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਸੀ। ਹਾਲਾਂਕਿ, ਬਚਾਅ ਪੱਖ ਦੇ ਵਕੀਲਾਂ ਹਰਪਾਲ ਸਿੰਘ ਖਾਰਾ ਅਤੇ ਰਿਤੂਰਾਜ ਸਿੰਘ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਸਿਰਫ਼ ਦੋ ਦਿਨਾਂ ਦਾ ਪੁਲੀਸ ਰਿਮਾਂਡ ਮਨਜ਼ੂਰ ਕੀਤਾ। ਰਿਮਾਂਡ ਦੌਰਾਨ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਵਿੱਚ ਹੀ ਰਹੇਗਾ ਅਤੇ ਪੁਲੀਸ ਉੱਥੇ ਹੀ ਉਸ ਤੋਂ ਪੁੱਛਗਿੱਛ ਕਰੇਗੀ।

Total Views: 2 ,
Real Estate