‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਲੁਧਿਆਣਾ ਵਿਖੇ ਇੱਕ ਅਹਿਮ ਪ੍ਰੈਸ ਕਾਨਫਰੰਸ ਦੌਰਾਨ ਵੱਡਾ ਐਲਾਨ ਕੀਤਾ ਗਿਆ। ਪਾਰਟੀ ਆਗੂਆਂ ਨੇ ਸਾਫ਼ ਕਰ ਦਿੱਤਾ ਹੈ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ 2027 ਲਈ ਅੰਮ੍ਰਿਤਪਾਲ ਸਿੰਘ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਲਈ ਚਿਹਰਾ ਹੋਣਗੇ।ਪ੍ਰੈਸ ਕਾਨਫਰੰਸ ਦੌਰਾਨ ਪਾਰਟੀ ਆਗੂਆਂ ਨੇ ਕੇਂਦਰ ਅਤੇ ਸੂਬਾ ਸਰਕਾਰ ‘ਤੇ ਜੰਮ ਕੇ ਭੜਾਸ ਕੱਢੀ। ਉਨ੍ਹਾਂ ਦੋਸ਼ ਲਾਇਆ ਕਿ, ਅੰਮ੍ਰਿਤਪਾਲ ਸਿੰਘ ਵਿਰੁੱਧ NSA (ਰਾਸ਼ਟਰੀ ਸੁਰੱਖਿਆ ਐਕਟ) ਲਗਾਉਣਾ ਇੱਕ ਡੂੰਘੀ ਰਾਜਨੀਤਿਕ ਸਾਜ਼ਿਸ਼ ਸੀ। ਉਨ੍ਹਾਂ ਨੂੰ ਪੰਜਾਬ ਤੋਂ ਹਜ਼ਾਰਾਂ ਕਿਲੋਮੀਟਰ ਦੂਰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਜਾਣਬੁੱਝ ਕੇ ਰੱਖਿਆ ਗਿਆ ਤਾਂ ਜੋ ਉਨ੍ਹਾਂ ਨੂੰ ਪੰਜਾਬ ਦੀ ਸਿਆਸਤ ਅਤੇ ਲੋਕਾਂ ਤੋਂ ਦੂਰ ਰੱਖਿਆ ਜਾ ਸਕੇ।ਆਗੂਆਂ ਨੇ ਕਿਹਾ ਕਿ ਭਾਵੇਂ ਬੀਤੇ ਦਿਨੀਂ ਅੰਮ੍ਰਿਤਪਾਲ ਸਿੰਘ ‘ਤੇ ਲਗਾਇਆ ਗਿਆ NSA ਹਟਾ ਲਿਆ ਗਿਆ ਹੈ, ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਅਜੇ ਤੱਕ ਰਿਹਾਅ ਨਹੀਂ ਕੀਤਾ ਗਿਆ।
Real Estate





















