‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਅੱਜ ਅਜਨਾਲਾ ਅਦਾਲਤ ਵਿੱਚ ਅਹਿਮ ਸੁਣਵਾਈ ਹੋਈ। ਦੋ ਦਿਨਾਂ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਸ ਤੋਂ ਬਾਅਦ ਮਾਨਯੋਗ ਅਦਾਲਤ ਨੇ ਉਸ ਨੂੰ 30 ਅਪ੍ਰੈਲ ਤੱਕ ਨਿਆਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਦਿੱਤੇ ਹਨ। ਅੰਮ੍ਰਿਤਪਾਲ ਸਿੰਘ ਦੀ ਪੇਸ਼ੀ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਕਰਵਾਈ ਗਈ। ਪੁਲਿਸ ਨੇ ਦੋ ਦਿਨਾਂ ਦੇ ਪੁਲਿਸ ਰਿਮਾਂਡ ਦੌਰਾਨ ਹੋਈ ਪੁੱਛਗਿੱਛ ਤੋਂ ਬਾਅਦ ਅੱਜ ਅਦਾਲਤ ਨੂੰ ਸੂਚਿਤ ਕੀਤਾ, ਜਿਸ ਉਪਰੰਤ ਅਦਾਲਤ ਨੇ ਅੰਮ੍ਰਿਤਪਾਲ ਨੂੰ ਜੇਲ੍ਹ ਭੇਜਣ (ਨਿਆਇਕ ਹਿਰਾਸਤ) ਦਾ ਫੈਸਲਾ ਸੁਣਾਇਆ।
Total Views: 1 ,
Real Estate





















