ਚੰਡੀਗੜ੍ਹ ਪੁਲਿਸ ਨੇ ਰਾਜਿੰਦਰ ਗੁਪਤਾ ਦੇ ਘਰ ਬਾਹਰ ‘ਗੱਦਾਰ’ ਲਿਖਣ ਵਾਲਿਆਂ ਖ਼ਿਲਾਫ਼ ਕੀਤੀ FIR ਦਰਜ

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਅਤੇ ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਦੀ ਰਿਹਾਇਸ਼ ‘ਤੇ ਵਾਪਰੀ ਘਟਨਾ ਤੋਂ ਬਾਅਦ ਪੁਲਿਸ ਹਰਕਤ ਵਿੱਚ ਆ ਗਈ ਹੈ। ਚੰਡੀਗੜ੍ਹ ਦੇ ਥਾਣਾ ਸੈਕਟਰ-3 ਵਿੱਚ ਅਣਪਛਾਤੇ ਵਿਅਕਤੀਆਂ ਵਿਰੁੱਧ ਅਪਰਾਧਿਕ ਮਾਮਲਾ ਦਰਜ ਕਰ ਲਿਆ ਗਿਆ ਹੈ। ਬੀਤੇ ਦਿਨੀਂ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਰਾਜਿੰਦਰ ਗੁਪਤਾ ਦੇ ਘਰ ਬਾਹਰ ਕੰਧਾਂ ‘ਤੇ “ਗੱਦਾਰ” ਲਿਖ ਦਿੱਤਾ ਗਿਆ ਸੀ। ਸਮਝਿਆ ਜਾਂਦਾ ਹੈ ਕਿ ਉਹ ਆਪ ਦੇ ਵਰਕਰ ਸਨ। ਪੁਲਿਸ ਨੇ ਅਣਪਛਾਤੇ ਲੋਕਾਂ ਖ਼ਿਲਾਫ਼ ਧਾਰਾ 3 (Property Defacement Act) ਅਤੇ ਹੋਰ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਰਾਜਿੰਦਰ ਗੁਪਤਾ ਦੇ ਘਰ ਦੇ ਆਲੇ-ਦੁਆਲੇ ਲੱਗੇ ਸੀ.ਸੀ.ਟੀ.ਵੀ. (CCTV) ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਸਕੇ। ਘਟਨਾ ਤੋਂ ਬਾਅਦ ਰਿਹਾਇਸ਼ ਦੇ ਬਾਹਰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

Total Views: 1 ,
Real Estate