ਸ਼ਿਕਾਗੋ ਦੇ ਇੱਕ ਹਸਪਤਾਲ ਵਿੱਚ ਇਲਾਜ ਲਈ ਲਿਆਂਦੇ ਗਏ ਇੱਕ ਅਪਰਾਧੀ ਨੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ਵਿੱਚ 38 ਸਾਲਾ ਪੁਲਿਸ ਅਧਿਕਾਰੀ ਜੌਨ ਬਾਰਥੋਲੋਮਿਊ ਦੀ ਮੌਤ ਹੋ ਗਈ। ਜੌਨ 10 ਸਾਲਾਂ ਤੋਂ ਪੁਲਿਸ ਸੇਵਾ ਵਿੱਚ ਸਨ। ਸ਼ਨੀਵਾਰ ਦੁਪਹਿਰ ਕਰੀਬ ਇੱਕ ਵਜੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।ਇਸ ਗੋਲੀਬਾਰੀ ਵਿੱਚ ਇੱਕ ਹੋਰ ਪੁਲਿਸ ਅਧਿਕਾਰੀ ਜ਼ਖ਼ਮੀ ਹੋਏ ਹਨ। ਉਨ੍ਹਾਂ ਦੀ ਉਮਰ 57 ਸਾਲ ਹੈ ਅਤੇ ਉਹ 21 ਸਾਲਾਂ ਤੋਂ ਪੁਲਿਸ ਵਿੱਚ ਹਨ। ਉਨ੍ਹਾਂ ਦੀ ਹਾਲਤ ਬੇਹੱਦ ਨਾਜ਼ੁਕ ਹੈ ਅਤੇ ਉਹ ਹਸਪਤਾਲ ਵਿੱਚ ਜ਼ਿੰਦਗੀ ਦੀ ਜੰਗ ਲੜ ਰਹੇ ਹਨ। ਅਧਿਕਾਰੀਆਂ ਅਨੁਸਾਰ, ਸ਼ਨੀਵਾਰ ਨੂੰ ਸ਼ਿਕਾਗੋ ਦੇ ਇੱਕ ਹਸਪਤਾਲ ਵਿੱਚ ਪੁਲਿਸ ਹਿਰਾਸਤ ਵਿੱਚ ਇਲਾਜ ਕਰਵਾ ਰਹੇ ਇੱਕ ਵਿਅਕਤੀ ਨੇ ਪੁਲਿਸ ਅਧਿਕਾਰੀਆਂ ‘ਤੇ ਗੋਲੀ ਚਲਾ ਦਿੱਤੀ, ਜਿਸ ਵਿੱਚ ਇੱਕ ਪੁਲਿਸ ਅਧਿਕਾਰੀ ਦੀ ਮੌਤ ਹੋ ਗਈ ਅਤੇ ਦੂਜਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।ਪੁਲਿਸ ਨੇ ਦੱਸਿਆ ਕਿ ਮੁਲਜ਼ਮ ਨੂੰ ਲੁੱਟ-ਖੋਹ ਦੇ ਸ਼ੱਕ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਨੂੰ ਜਾਂਚ ਲਈ ਐਂਡੇਵਰ ਹੈਲਥ ਸਵੀਡਿਸ਼ ਹਸਪਤਾਲ ਲਿਆਂਦਾ ਗਿਆ ਸੀ। ਹਮਲੇ ਤੋਂ ਬਾਅਦ ਮੁਲਜ਼ਮ ਹਸਪਤਾਲ ਤੋਂ ਫ਼ਰਾਰ ਹੋ ਗਿਆ। ਪੁਲਿਸ ਨੇ ਦੱਸਿਆ ਕਿ ਉਸ ਨੂੰ ਬਾਅਦ ਵਿੱਚ ਹਿਰਾਸਤ ਵਿੱਚ ਲੈ ਲਿਆ ਗਿਆ ਅਤੇ ਉਸ ਕੋਲੋਂ ਇੱਕ ਬੰਦੂਕ ਬਰਾਮਦ ਕੀਤੀ ਗਈ।ਸਿਹਤ ਸਹੂਲਤ ਕੇਂਦਰ ਵਿੱਚ ਮੌਜੂਦ ਮਰੀਜ਼ ਅਤੇ ਕਰਮਚਾਰੀ ਸੁਰੱਖਿਅਤ ਸਨ।
ਹਸਪਤਾਲ ਵਿੱਚ ਇਲਾਜ ਲਈ ਲਿਆਂਦੇ ਅਪਰਾਧੀ ਨੇ ਪੁਲਿਸ ‘ਤੇ ਚਲਾਈਆਂ ਗੋਲੀਆਂ
Real Estate





















